ਪੰਜਾਬ ''ਚ ਵੱਡਾ ਹਾਦਸਾ, ਸਿਲੰਡਰ ਫਟਣ ਕਾਰਣ ਪੂਰਾ ਪਰਿਵਾਰ ਸੜਿਆ

Wednesday, Apr 10, 2024 - 06:42 PM (IST)

ਪੰਜਾਬ ''ਚ ਵੱਡਾ ਹਾਦਸਾ, ਸਿਲੰਡਰ ਫਟਣ ਕਾਰਣ ਪੂਰਾ ਪਰਿਵਾਰ ਸੜਿਆ

ਅਜਨਾਲਾ (ਫਰਿਆਦ) : ਸਬ-ਡਵੀਜ਼ਨ ਅਜਨਾਲਾ ਅਧੀਨ ਆਉਂਦੇ ਇਤਿਹਾਸਿਕ ਕਸਬਾ ਰਮਦਾਸ ਵਿਖੇ ਬੀਤੀ ਰਾਤ   ਬੇਹੱਦ ਭਿਆਨਕ ਘਟਨਾ ਵਾਪਰ ਗਈ। ਇਸ ਵਿਚ ਘਰ ਦਾ ਸਿਲੰਡਰ ਫਟ ਗਿਆ, ਜਿਸ ਕਾਰਣ ਇਕੋ ਪਰਿਵਾਰ ਦੇ ਪੰਜ ਜੀਅ ਬੁਰੀ ਤਰ੍ਹਾਂ ਝੁਲਸ ਗਈ, ਜਦਕਿ ਇਕ ਬੱਚੇ ਦੀ ਹਾਲਤ ਜ਼ਿਆਦਾ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਸੰਬੰਧੀ ਪੀੜਤ ਪਰਿਵਾਰ ਦੀ ਮੈਂਬਰ ਅਤੇ ਬੱਚੇ ਦੀ ਮਾਂ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਬੀਤੀ ਰਾਤ ਸਿਲੰਡਰ ਫਟਣ ਕਾਰਣ ਅੱਗ ਲੱਗ ਗਈ। 

ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਇਸ ਕਾਰਨ ਪਰਿਵਾਰ ਦੇ 5 ਜੀਅ ਬੁਰੀ ਤਰ੍ਹਾਂ ਨਾਲ ਸੜ ਗਏ ਹਨ । ਜ਼ਖਮੀਆਂ ਵਿਚ ਉਨ੍ਹਾਂ ਦਾ ਤਿੰਨ ਸਾਲ ਦਾ ਪੁੱਤਰ ਗੁਰਵੰਸ਼ਦੀਪ ਸਿੰਘ ਵੀ ਹੈ, ਜਿਸ ਦੀ ਹਾਲਤ ਅਤਿ-ਗੰਭੀਰ ਬਣੀ ਹੋਣ ਕਾਰਣ ਉਸ ਨੂੰ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਵਿਚ ਵਾਪਰਿਆ ਵੱਡਾ ਹਾਦਸਾ, ਅੱਗ ਲੱਗਣ ਕਾਰਣ ਇਕ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News