ਸੜਕ ਹਾਦਸੇ ''ਚ ਪਤੀ ਦੀ ਮੌਤ, ਪਤਨੀ ਗੰਭੀਰ ਰੂਪ ''ਚ ਜ਼ਖਮੀ
Saturday, Oct 04, 2025 - 04:55 PM (IST)

ਖਰੜ (ਸ਼ਸ਼ੀ ਪਾਲ ਜੈਨ) : ਇੱਥੇ ਖਰੜ-ਚੰਡੀਗੜ ਫਲਾਈਓਵਰ 'ਤੇ ਬੀਤੀ ਰਾਤ ਹੋਏ ਇੱਕ ਸੜਕ ਹਾਦਸੇ 'ਚ ਤਜਿੰਦਰ ਸਿੰਘ ਨਾਂ ਦੇ 40 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਸੁਪਰੀਨ ਕੌਰ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਇਸ ਸਬੰਧੀ ਗੁਰੂ ਤੇਗ ਬਹਾਦੁਰ ਨਗਰ ਦੇ ਵਸਨੀਕ ਪ੍ਰਧਾਨ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਪੁੱਤਰ ਅਤੇ ਨੂੰਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਚੰਡੀਗੜ੍ਹ ਨੂੰ ਜਾ ਰਹੇ ਸੀ।
ਜਦੋਂ ਉਹ ਸ਼ਾਮੀ ਫਲਾਈਓਵਰ 'ਤੇ ਸਿਟੀ ਹਾਰਟ ਨਜ਼ਦੀਕ ਪਹੁੰਚੇ ਤਾਂ ਪਿਛੋਂ ਮੋਟਰਸਾਈਕਲ ਦੇ ਚਾਲਕ ਨੇ ਅਣਗਹਿਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰੀ, ਜਿਸ ਨਾਲ ਉਹ ਦੋਵੇਂ ਸੜਕ 'ਤੇ ਡਿੱਗ ਗਏ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਲਿਜਾਂਦਾ ਗਿਆ, ਜਿੱਥੇ ਤਜਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਖਰੜ ਪੁਲਸ ਨੇ ਮੋਟਰਸਾਈਕਲ ਨਾਮਾਲੂਮ ਚਾਲਕ ਖ਼ਿਲਾਫ਼ ਅਧੀਨ ਕੇਸ ਦਰਜ ਕਰ ਲਿਆ।