ਜਲੰਧਰ ਦੇ ਲਾਂਬੜਾ ਨੇੜੇ ਵਾਪਰਿਆ ਭਿਆਨਕ ਹਾਦਸਾ, ਬੁਰੀ ਤਰ੍ਹਾਂ ਨੁਕਸਾਨੀ ਗਈ ਲਾਸ਼

Wednesday, Nov 24, 2021 - 06:23 PM (IST)

ਜਲੰਧਰ ਦੇ ਲਾਂਬੜਾ ਨੇੜੇ ਵਾਪਰਿਆ ਭਿਆਨਕ ਹਾਦਸਾ, ਬੁਰੀ ਤਰ੍ਹਾਂ ਨੁਕਸਾਨੀ ਗਈ ਲਾਸ਼

ਜਲੰਧਰ (ਮਾਹੀ, ਵਰਿੰਦਰ) : ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਬਾਦਸ਼ਾਹਪੁਰ ਨੇੜੇ ਅੱਜ ਬੱਸ, ਦੋ ਆਟੋ ਅਤੇ ਇਕ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਬੱਸ ਦਾ ਸਟੇਅਰਿੰਗ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਕਾਰਨ ਆਟੋ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਆਟੋ ਚਾਲਕ ਦੀ ਲਾਸ਼ ਆਟੋ ਵਿਚ ਬੁਰੀ ਤਰ੍ਹਾਂ ਦੱਬੀ ਹੋਈ ਸੀ।

ਇਹ ਵੀ ਪੜ੍ਹੋ : ਮੰਜੀ ਸਾਹਿਬ ਕੋਟਾਂ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਘਟਨਾ ਦੀ ਸੂਚਨਾ ਮਿਲਦਿਆਂ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਨੇ ਲੋਕਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਵਾਇਆ। ਮਿਲੀ ਜਾਣਕਾਰੀ ਮੁਤਾਬਕ ਆਟੋ ਵਿਚ ਕੁੱਲ 5 ਯਾਤਰੀ ਬੈਠੇ ਹੋਏ ਸਨ, ਆਟੋ ਸਵਾਰ ਬਾਕੀ ਚਾਰ ਲੋਕਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਉਧਰ ਪੁਲਸ ਨੇ ਬੱਸ ਅਤੇ ਡਰਾਈਵਰ ਨੂੰ ਹਿਰਾਸਤ ’ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News