ਭਿਆਨਕ ਹਾਦਸੇ ’ਚ 19 ਸਾਲਾ ਮੁਟਿਆਰ ਦੀ ਮੌਤ, ਕੁੱਝ ਦਿਨ ਬਾਅਦ ਜਾਣਾ ਸੀ ਕੈਨੇਡਾ

Tuesday, Nov 09, 2021 - 07:06 PM (IST)

ਭਿਆਨਕ ਹਾਦਸੇ ’ਚ 19 ਸਾਲਾ ਮੁਟਿਆਰ ਦੀ ਮੌਤ, ਕੁੱਝ ਦਿਨ ਬਾਅਦ ਜਾਣਾ ਸੀ ਕੈਨੇਡਾ

ਸਮਰਾਲਾ (ਗਰਗ) : ਅੱਜ ਇਥੇ ਸਵੇਰੇ ਕਰੀਬ 6 ਵਜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਦੋ ਕੁੜੀਆਂ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 19 ਸਾਲਾ ਕੁੜੀ ਦੀ ਮੌਕੇ ’ਤੇ ਹੀ ਮੋਤ ਹੋ ਗਈ, ਜਦਕਿ ਦੂਜੀ ਕੁੜੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿਚ ਮਰਨ ਵਾਲੀ ਕੁੜੀ ਨਵਦੀਪ ਕੌਰ ਨੇੜਲੇ ਪਿੰਡ ਮਾਦਪੁਰ ਦੇ ਸਾਬਕਾ ਸਰਪੰਚ ਦੀ ਧੀ ਸੀ ਅਤੇ ਕੁਝ ਦਿਨ ਬਾਅਦ ਹੀ ਉਹ ਕੈਨੇਡਾ ਜਾਣ ਵਾਲੀ ਸੀ।

ਇਹ ਵੀ ਪੜ੍ਹੋ : ਕਈ ਸਾਲਾਂ ਬਾਅਦ ਪੁੱਤਾਂ ਕੋਲ ਆਈ ਮਾਂ ਨਾਲ ਵਾਪਰੀ ਅਨਹੋਣੀ, ਇੰਝ ਮਿਲੀ ਮੌਤ ਕਿ ਸੋਚਿਆ ਨਾ ਸੀ

PunjabKesari

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸਮਰਾਲਾ ਦੇ ਲੁਧਿਆਣਾ ਰੋਡ ’ਤੇ ਕਮਲ ਪੈਟਰੋਲ ਪੰਪ ਅੱਗੇ ਇਕ ਪਾਸੇ ਦੀ ਸੜਕ ਪੁੱਟੀ ਹੋਣ ਕਾਰਨ ਵਾਪਰਿਆ ਹੈ ਅਤੇ ਸਮਰਾਲਾ ਤੋਂ ਲੁਧਿਆਣਾ ਜਾ ਰਹੀ ਬੱਸ ਸਾਹਮਣੇ ਤੋਂ ਟੱਕਰ ਮਾਰਦੀ ਹੋਈ ਇਨ੍ਹਾਂ ਸਕੂਟਰੀ ਸਵਾਰ ਕੁੜੀਆਂ ’ਤੇ ਜਾ ਚੜੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਮੰਤਰੀ ਮੰਡਲ ਵਲੋਂ ‘ਪੰਜਾਬ ਐਕਟ-2008’ ’ਚ ਸੋਧ ਨੂੰ ਪ੍ਰਵਾਨਗੀ

PunjabKesari

ਹਾਦਸੇ ਵਿਚ ਗੰਭੀਰ ਜ਼ਖਮੀ ਹੋਈ ਦੂਜੀ ਕੁੜੀ ਦੀ ਪਛਾਣ ਪਿੰਡ ਹੈੱਡੋਂ ਨਿਵਾਸੀ ਨਿਸ਼ਾ ਦੇ ਰੂਪ ਵਿਚ ਹੋਈ ਹੈ। ਹਾਦਸੇ ਵੇਲੇ ਇਹ ਦੋਵੇਂ ਸਹੇਲੀਆਂ ਬਿਊਟੀਸ਼ਨ ਦੀ ਕਲਾਸ ਲਗਾਉਣ ਲਈ ਸਮਰਾਲਾ ਜਾ ਰਹੀਆਂ ਸਨ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਦੋਸ਼ਾਂ ਤੋਂ ਬਾਅਦ ਰਵਨੀਤ ਬਿੱਟੂ ਦਾ ਧਮਾਕਾ, ਤੰਜ ਕੱਸਦਿਆਂ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News