ਹਨੇਰੀ ਕਾਰਨ ਵਾਪਰਿਆ ਹਾਦਸਾ, ਜਿਮ ਟ੍ਰੇਨਰ ਦੀ ਹੋਈ ਦਰਦਨਾਕ ਮੌਤ
Friday, May 19, 2023 - 12:17 AM (IST)
ਲੁਧਿਆਣਾ (ਤਰੁਣ)-ਬੁੱਧਵਾਰ ਰਾਤ ਤੋਂ ਵੀਰਵਾਰ ਤੜਕੇ ਤੱਕ ਚੱਲੀ ਤੇਜ਼ ਹਨੇਰੀ ਅਤੇ ਬਾਰਿਸ਼ ਨੇ ਇਕ ਜਿਮ ਟ੍ਰੇਨਰ ਦੀ ਜਾਨ ਲੈ ਲਈ। ਟ੍ਰੇਨਰ ਬੁਲੇਟ ਮੋਟਰਸਾਈਕਲ ’ਤੇ ਆਪਣਾ ਸੰਤੁਲਨ ਗੁਆ ਬੈਠਾ ਅਤੇ ਖੰਭੇ ਨਾਲ ਜਾ ਟਕਰਾਇਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸਾ ਥਾਣਾ ਡਵੀਜ਼ਨ ਨੰ. 5 ਦੇ ਨੇੜੇ ਬੱਸ ਅੱਡੇ ਕੋਲ ਮੇਨ ਰੋਡ ਦਾ ਹੈ। ਮ੍ਰਿਤਕ ਦੀ ਪਛਾਣ ਰਾਜਵੀਰ ਸਿੰਘ (38) ਨਿਵਾਸੀ ਮਨਜੀਤ ਨਗਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ
ਬੱਸ ਅੱਡਾ ਚੌਕੀ ਇੰਚਾਰਜ ਅਵਨੀਤ ਕੌਰ ਨੇ ਦੱਸਿਆ ਕਿ ਰਾਜਵੀਰ ਸਿੰਘ ਇਕ ਜਿਮ ’ਚ ਕੋਚ ਹੈ। ਸਵੇਰ ਕਰੀਬ ਸਵਾ 5 ਵਜੇ ਉਹ ਜਿਮ ਵੱਲ ਜਾ ਰਿਹਾ ਸੀ। ਤੇਜ਼ ਤੂਫਾਨ ਅਤੇ ਬਾਰਿਸ਼ ਕਾਰਨ ਇਕ ਬੋਰਡ ਉਸ ਦੇ ਬੁਲੇਟ ਮੋਟਰਸਾਈਕਲ ’ਤੇ ਆ ਡਿੱਗਿਆ, ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ਕੱਢੇ ਲੱਗੇ ਇਕ ਖੰਭੇ ਨਾਲ ਜਾ ਟਕਰਾਇਆ। ਸਿਰ ’ਚ ਗੰਭੀਰ ਸੱਟ ਲੱਗਣ ਕਾਰਨ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੇ ਇਹ ਹੁਕਮ
ਰਾਜਵੀਰ ਜਿਮ ਟ੍ਰੇਨਰ ਤੋਂ ਇਲਾਵਾ ਮਾਡਲਿੰਗ ਵੀ ਕਰਦਾ ਸੀ। ਉਹ ਵਿਆਹਿਆ ਹੋਇਆ ਹੈ ਅਤੇ ਉਸ ਦੀ ਪਤਨੀ ਕੈਨੇਡਾ ’ਚ ਰਹਿੰਦੀ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਸਿਵਲ ਹਸਪਤਾਲ ’ਚੋਂ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਹੈ।