ਦਿਲ ਕੰਬਾਉਣ ਵਾਲੇ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 6 ਮਹੀਨੇ ਦੇ ਪੁੱਤ ਸਣੇ ਮਾਤਾ-ਪਿਤਾ ਦੀ ਮੌਤ

Sunday, Mar 27, 2022 - 06:09 PM (IST)

ਦਿਲ ਕੰਬਾਉਣ ਵਾਲੇ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, 6 ਮਹੀਨੇ ਦੇ ਪੁੱਤ ਸਣੇ ਮਾਤਾ-ਪਿਤਾ ਦੀ ਮੌਤ

ਤਲਵੰਡੀ ਭਾਈ (ਗੁਲਾਟੀ, ਅਕਾਲੀਆਂ ਵਾਲਾ) : ਪਿੰਡ ਖੋਸਾ ਦਲ ਸਿੰਘ ਵਾਲਾ ਨੇੜੇ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੀ ਜ਼ਬਰਦਸਤ ਟੱਕਰ ਹੋਣ ਕਾਰਨ ਇਕ 6 ਮਹੀਨੇ ਦੇ ਬੱਚੇ ਸਮੇਤ ਪਤਨੀ-ਪਤੀ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਕਾਰ ਸਵਾਰ ਰਾਜਦੀਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਅਲੀਪੁਰ ਥਾਣਾ ਮੱਲਾਂਵਾਲਾ ਆਪਣੀ ਪਤਨੀ ਮਨਦੀਪ ਕੌਰ ਅਤੇ ਆਪਣੇ ਬੇਟੇ ਗੁਰੂ ਸਾਹਿਬ ਸਿੰਘ ਉਮਰ 6 ਮਹੀਨੇ ਨਾਲ ਜ਼ੀਰਾ ਵੱਲ ਨੂੰ ਜਾ ਰਹੇ ਸਨ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਹਿਲਾਂ ਪਿਤਾ ਫਿਰ ਪੁੱਤ ਨੇ ਵੀ ਤੋੜ ਦਿੱਤਾ ਦਮ

ਇਸ ਦੌਰਾਨ ਜਦੋਂ ਉਹ ਖੋਸਾ ਦਲ ਸਿੰਘ ਨੇੜੇ ਪਹੁੰਚੇ ਤਾਂ ਸਰਹਿੰਦ ਫੀਡਰ ਕੋਲ ਉਨ੍ਹਾਂ ਦੀ ਕਾਰ ਦੀ ਜ਼ੀਰਾ ਵਾਲੇ ਪਾਸਿਓਂ ਆ ਰਹੇ ਇਕ ਟਰੱਕ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਹਾਦਸੇ ’ਚ ਕਾਰ ਸਵਾਰ ਇਕੋ ਪਰਿਵਾਰ ਦੇ 3 ਮੈਂਬਰ ਮੌਕੇ ’ਤੇ ਹੀ ਦਮ ਤੋੜ ਗਏ। ਪ੍ਰਤੱਖਦਰਸ਼ੀਆਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਹੀ ਉੱਡ ਗਏ ਅਤੇ ਲੋਕਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਕਾਰ ’ਚ ਫਸੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ। ਉਧਰ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਟਾਂਡਾ ਦੇ ਨੌਜਵਾਨ ਹਰਵਿੰਦਰ ਸਿੰਘ ਦੀ ਜਾਪਾਨ ’ਚ ਮੌਤ, ਕੁੱਝ ਦਿਨ ਬਾਅਦ ਹੀ ਆਉਣਾ ਸੀ ਘਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News