ਦੇਰ ਰਾਤ ਪਿੰਡ ਘਰਾਚੋਂ 'ਚ ਪਿਆ ਚੀਕ-ਚਿਹਾੜਾ, ਇਕ ਮਹਿਲਾ ਦੀ ਦਰਦਨਾਕ ਮੌਤ, ਮੰਜ਼ਰ ਦੇਖ ਦਹਿਲ ਗਏ ਲੋਕ
Friday, Apr 19, 2024 - 06:39 PM (IST)
ਭਵਾਨੀਗੜ੍ਹ (ਵਿਕਾਸ ਮਿੱਤਲ) : ਦੇਰ ਰਾਤ ਪਿੰਡ ਘਰਾਚੋਂ ਵਿਚ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਚੀਕ-ਚਿਹਾੜਾ ਮੱਚ ਗਿਆ। ਘਟਨਾ ਵਿਚ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਜਦਕਿ ਉਸਦਾ ਪੁੱਤ ਅਤੇ ਨੂੰਹ ਗੰਭੀਰ ਜ਼ਖਮੀ ਹੋ ਗਏ। ਮਲਬੇ ਹੇਠੋਂ ਕੱਢ ਕੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਚੰਡੀਗੜ੍ਹ ਪੀ. ਜੀ. ਆਈ. ਲਈ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਰਾਣਾ ਮਕਾਨ ਹੋਣ ਕਾਰਨ ਛੱਤ ਡਿੱਗ ਗਈ, ਜਿਸ ਕਾਰਣ ਇਹ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਘਟਨਾ ਵੀਰਵਾਰ ਦੇਰ ਰਾਤ ਕਰੀਬ 8 ਵਜੇ ਵਾਪਰੀ। ਪਿੰਡ ਦੀ ਚਾਂਦ ਪੱਤੀ 'ਚ ਰਹਿਣ ਵਾਲਾ ਅਮਰੀਕ ਘੁਮਾਣ ਪੁੱਤਰ ਅਮਰ ਸਿੰਘ ਆਪਣੀ ਪਤਨੀ ਹਰਜਿੰਦਰ ਕੌਰ ਤੇ ਮਾਤਾ ਜਸਮੇਲ ਕੌਰ (82) ਨਾਲ ਆਪਣੇ ਘਰ 'ਚ ਮੌਜੂਦ ਸਨ ਤਾਂ ਇਸ ਦੌਰਾਨ ਘਰ ਦੀ ਗਾਡਰ ਤੇ ਬਾਲਿਆਂ ਵਾਲੀ ਛੱਤ ਅਚਾਨਕ ਇਨ੍ਹਾਂ ਤਿੰਨਾਂ ਉੱਪਰ ਆ ਡਿੱਗੀ। ਮਲਬੇ ਹੇਠ ਦੱਬੇ ਲੋਕਾਂ ਨੂੰ ਬਚਾਉਣ ਲਈ ਰੌਲਾ ਪੈ ਗਿਆ।
ਇਹ ਵੀ ਪੜ੍ਹੋ : ਭਾਖੜਾ ਨਹਿਰ ਦੇ ਪੁਲ 'ਤੇ ਵਾਪਰਿਆ ਭਿਆਨਕ ਹਾਦਸਾ, ਪਲਾਂ 'ਚ ਉਜੜਗੀਆਂ ਪਰਿਵਾਰ ਦੀਆਂ ਖੁਸ਼ੀਆਂ
ਸ਼ੋਰ ਸ਼ਰਾਬਾ ਸੁਣ ਕੇ ਮੌਕੇ 'ਤੇ ਲੋਕਾਂ ਦੀ ਭੀੜ ਇਕੱਤਰ ਹੋ ਗਈ ਤੇ ਲੋਕਾਂ ਨੇ ਮਲਬੇ ਹੇਠ ਦੱਬੇ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਤੇ ਤੁਰੰਤ ਇਲਾਜ ਲਈ ਸੰਗਰੂਰ ਹਸਪਤਾਲ ਵਿਖੇ ਦਾਖਲ ਕਰਵਾਇਆ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਅਮਰੀਕ ਘੁਮਾਣ ਦੀ ਮਾਤਾ ਜਸਮੇਲ ਕੌਰ ਦੀ ਸੰਗਰੂਰ ਪਹੁੰਚਣ 'ਤੇ ਮੌਤ ਹੋ ਗਈ ਜਦਕਿ ਅਮਰੀਕ ਤੇ ਉਸਦੀ ਪਤਨੀ ਹਰਜਿੰਦਰ ਕੌਰ ਨੂੰ ਡਾਕਟਰਾਂ ਨੇ ਸੰਗਰੂਰ ਤੋਂ ਪੀ.ਜੀ.ਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਉਧਰ, ਪੀ. ਜੀ. ਆਈ ਵਿਚ ਇਲਾਜ ਅਧੀਨ ਅਮਰੀਕ ਦੇ ਨਾਲ ਮੌਜੂਦ ਉਸਦੇ ਦੋਸਤ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਅਮਰੀਕ ਤੇ ਉਸਦੀ ਪਤਨੀ ਦੋਵਾਂ ਦੀ ਹਾਲਤ ਫਿਲਹਾਲ ਸਥਿਰ ਹੈ ਪਰੰਤੂ ਡਾਕਟਰਾਂ ਅਨੁਸਾਰ ਪਿੱਠ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਅਮਰੀਕ ਦਾ ਆਪ੍ਰੇਸ਼ਨ ਕਰਨਾ ਹੋਵੇਗਾ। ਪ੍ਰਦੀਪ ਨੇ ਦੱਸਿਆ ਕਿ ਪੁਰਾਣੀ ਛੱਤ ਹੋਣ ਕਾਰਨ ਇਹ ਹਾਦਸਾ ਹੋਇਆ, ਘਰ ਵਿਚ ਖੜ੍ਹੀ ਨਵੀਂ ਕਾਰ ਤੇ ਇੱਕ ਮੋਟਰਸਾਈਕਲ ਵੀ ਮਲਬੇ ਹੇਠ ਦੱਬ ਕੇ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਬਜ਼ੁਰਗ ਜਸਮੇਲ ਕੌਰ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਵਿਧਾਇਕ 'ਤੇ ਚੱਲੀਆਂ ਸਿੱਧੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8