ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਿਤਾ ਨੇ ਤੋੜਿਆ ਦਮ, ਜ਼ਿੰਦਗੀ ਮੌਤ ਨਾਲ ਲੜ ਰਿਹੈ ਪੁੱਤ
Friday, Dec 11, 2020 - 06:06 PM (IST)
ਬਨੂੜ (ਗੁਰਪਾਲ) : ਬਨੂੜ ਤੋਂ ਅੰਬਾਲਾ ਵਾਇਆਂ ਤੇਪਲਾਂ ਨੂੰ ਹੋ ਕੇ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਇਕ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ 'ਤੇ ਵਾਪਰੇ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ ਹੋ ਗਈ ਜਦਕਿ ਨੌਜਵਾਨ ਪੁੱਤਰ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਬਾਸਮਾਂ ਦੇ ਸਰਪੰਚ ਤਰਸੇਮ ਲਾਲ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਦਾ ਨੌਜਵਾਨ ਸੋਹਨਦੀਪ ਸਿੰਘ (21) ਅਤੇ ਉਸ ਦਾ ਪਿਤਾ ਜੈ ਸਿੰਘ (49) ਪੁੱਤਰ ਸਰੂਪ ਸਿੰਘ ਆਪਣੇ ਮੋਟਰਸਾਈਕਲ 'ਤੇ ਅੰਬਾਲਾ ਤੋਂ ਆਪਣੇ ਪਿੰਡ ਵੱਲ ਆ ਰਹੇ ਸਨ। ਜਦੋਂ ਉਹ ਦੋਵੇਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪੈਂਦੇ ਰਾਮਨਗਰ ਟੀ-ਪੁਆਇੰਟ ਨੇੜੇ ਪਹੁੰਚੇ ਤਾਂ ਬਨੂੜ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਜੋ ਕਿ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰ ਰਹੀ ਸੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ।
ਇਹ ਵੀ ਪੜ੍ਹੋ : ਅੱਪਰਾ ਦੇ ਆਈਲੈਟਸ ਸੈਂਟਰ ਦੀ ਸਨਸਨੀਖੇਜ਼ ਘਟਨਾ, ਮਹਿਲਾ ਅਧਿਆਪਕ ਨੂੰ ਇਸ ਹਾਲਤ 'ਚ ਦੇਖ ਉੱਡੇ ਹੋਸ਼
ਇਸ ਭਿਆਨਕ ਟੱਕਰ ਵਿਚ ਮੋਟਰਸਾਈਕਲ ਸਵਾਰ ਦੋਵੇਂ ਪਿਓ-ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਚੁੱਕ ਕੇ ਇਲਾਜ ਲਈ ਲੈ ਕੇ ਗਏ ਤਾਂ ਡਾਕਟਰਾਂ ਨੇ ਪਿਤਾ ਜੈ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਉਸ ਦੇ ਨੌਜਵਾਨ ਪੁੱਤਰ ਸੋਹਨਦੀਪ ਸਿੰਘ ਚੰਡੀਗੜ੍ਹ ਦੇ ਪੀ. ਜੀ. ਆਈ. ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਮਾਮਲੇ ਬਾਰੇ ਜਦੋਂ ਜਾਂਚ ਅਧਿਕਾਰੀ ਏ. ਐੱਸ. ਆਈ. ਨਾਹਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਜ਼ਖ਼ਮੀ ਨੌਜਵਾਨ ਸੋਹਨਦੀਪ ਸਿੰਘ ਦੀ ਹਾਲਤ ਅਤਿ ਨਾਜ਼ੁਕ ਹੈ ਤੇ ਉਸ ਦੇ ਪਿਤਾ ਜੈ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਚੰਡੀਗੜ੍ਹ ਦੇ ਪੀ. ਜੀ. ਆਈ. ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਰਨਾਲਾ 'ਚ ਨਿਹੰਗ ਸਿੰਘ ਵਲੋਂ ਪੁਲਸ ਪਾਰਟੀ 'ਤੇ ਹਮਲਾ, ਐੱਸ. ਐੱਚ. ਓ. 'ਤੇ ਵੀ ਚਲਾਇਆ ਗੰਡਾਸਾ
ਦੱਸਣਯੋਗ ਹੈ ਕਿ ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਤੇ ਸੂਬਾ ਸਰਕਾਰ ਵਲੋਂ ਲਾਜਿਸਟਿਕਸ ਪਾਰਕ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿੱਥੇ ਬਣੇ ਗੋਦਾਮਾਂ ਦੇ ਪ੍ਰਬੰਧਕਾਂ ਵੱਲੋਂ ਪਾਰਕਿੰਗ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਵਾਹਨ ਕੌਮੀ ਮਾਰਗ 'ਤੇ ਪਿੰਡਾਂ ਦੀਆਂ ਲਿੰਕ ਸੜਕਾਂ 'ਤੇ ਖੜ੍ਹੇ ਰਹਿੰਦੇ ਹਨ ਜਿਸ ਕਾਰਨ ਰੋਜ਼ਾਨਾ ਹਾਦਸੇ ਵਾਪਰਦੇ ਹਨ ਪਰ ਇਸਦੇ ਬਾਵਜੂਦ ਵੀ ਸ਼ੰਭੂ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਸ ਮਾਮਲੇ ਬਾਰੇ ਕਈ ਵਾਰ ਪਿੰਡਾਂ ਦੇ ਲੋਕ ਵਲੋਂ ਪੁਲਸ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੁੰਦੀ ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲਹਿਰਾਗਾਗਾ 'ਚ ਕੁਹਾੜੀ ਨਾਲ ਵੱਢਿਆ ਨੌਜਵਾਨ, ਲਾਸ਼ ਦੇਖ ਪਰਿਵਾਰ ਦਾ ਨਿਕਲਿਆ ਤ੍ਰਾਹ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਆਪਣੇ ਵਿਚਾਰ।