ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਹਿਲਾਂ ਪਿਤਾ ਫਿਰ ਪੁੱਤ ਨੇ ਵੀ ਤੋੜ ਦਿੱਤਾ ਦਮ

Sunday, Mar 27, 2022 - 02:03 PM (IST)

ਸਮਾਣਾ (ਦਰਦ) : ਸ਼ਨੀਵਾਰ ਸ਼ਾਮ ਸਮਾਣਾ-ਪਾਤੜਾਂ ਰੋਡ ’ਤੇ ਕਾਰ-ਮੋਟਰਸਾਈਕਲ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਕਿਸਾਨ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਿਟੀ ਪੁਲਸ ਦੇ ਏ. ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ (28) ਆਪਣੇ ਪਿਤਾ ਹਰਜਿੰਦਰ ਸਿੰਘ (50) ਪੁੱਤਰ ਅਮਰ ਸਿੰਘ ਨਿਵਾਸੀ ਪਿੰਡ ਮਰਦਾਂਹੇੜੀ ਮੋਟਰਸਾਈਕਲ ’ਤੇ ਪਿੰਡ ਤੋਂ ਸਮਾਣਾ ਵੱਲ ਆ ਰਹੇ ਸੀ। ਸ਼ਹਿਰ ਵੱਲੋਂ ਦਾਖਲ ਹੁੰਦੇ ਸਮੇਂ ਸਰਕਾਰੀ ਰੈਸਟ ਹਾਊਸ ਨੇੜੇ ਸਾਹਮਣਿਓਂ ਆ ਰਹੀ ਇਕ ਕਾਰ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ’ਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਬੁਢਲਾਡਾ ਨੇੜੇ ਵਾਪਰਿਆ ਵੱਡਾ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ

ਰਮਨਦੀਪ ਸਿੰਘ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਪਟਿਆਲਾ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਾਦਸੇ ’ਚ ਕਾਰ ਚਾਲਕ ਸੁਖਦੇਵ ਸਿੰਘ ਨਿਵਾਸੀ ਪਿੰਡ ਬਰਾਸ ਵੀ ਜ਼ਖਮੀ ਹੋ ਗਿਆ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਲਾਸ਼ਾਂ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤੀਆਂ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਰਮਨਦੀਪ ਬਿਜਲੀ ਬੋਰਡ ’ਚ ਕੰਮ ਕਰਦਾ ਸੀ ਅਤੇ ਆਪਣੇ ਪਿੱਛੇ 2 ਸਾਲ ਦਾ ਬੱਚਾ ਛੱਡ ਗਿਆ।

ਇਹ ਵੀ ਪੜ੍ਹੋ : ਟਾਂਡਾ ਦੇ ਨੌਜਵਾਨ ਹਰਵਿੰਦਰ ਸਿੰਘ ਦੀ ਜਾਪਾਨ ’ਚ ਮੌਤ, ਕੁੱਝ ਦਿਨ ਬਾਅਦ ਹੀ ਆਉਣਾ ਸੀ ਘਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News