ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਪੁੱਤ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਿਓ, ਦੋਵਾਂ ਦੀ ਹੋਈ ਦਰਦਨਾਕ ਮੌਤ

Saturday, May 07, 2022 - 11:06 PM (IST)

ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਪੁੱਤ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਿਓ, ਦੋਵਾਂ ਦੀ ਹੋਈ ਦਰਦਨਾਕ ਮੌਤ

ਮੱਲਾਂਵਾਲਾ (ਜਸਪਾਲ ਸਿੰਘ ਸੰਧੂ) : ਅੱਜ ਸਵੇਰੇ ਮੱਲਾਂਵਾਲਾ ਵਿਚ ਹੋਏ ਇਕ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਹੋ ਜਾਣ ਦੀ ਦੁਖਦਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਰਮੇਸ਼ ਘਾਰੂ (42) ਪੁੱਤਰ ਜੁਵੇਰਾ ਵਾਸੀ ਮੱਲਾਂਵਾਲਾ ਤਕਰੀਬਨ ਸੱਤ ਵਜੇ ਆਪਣੇ ਬੇਟੇ ਲਵ (11) ਨੂੰ ਸਰਕਾਰੀ ਪ੍ਰਾਇਮਰੀ ਸਕੂਲ ਛੱਡਣ ਜਾ ਰਿਹਾ ਸੀ ਕਿ ਲਾਲਾ ਚੰਦਾ ਮੱਲ ਦੀ ਧਰਮਸ਼ਾਲਾ ਦੇ ਨਜ਼ਦੀਕ ਅੱਗੇ ਆ ਰਹੀ ਮਿੰਨੀ ਬੱਸ ਨੰਬਰ PB 05 J-9558 ਨੇ ਇਨ੍ਹਾਂ ਦੇ ਮੋਟਰਸਾਈਕਲ ਨੂੰ ਦਰੜ ਦਿੱਤਾ, ਜਿਸ ਕਾਰਨ ਇਹ ਦੋਵੇਂ ਪਿਓ-ਪੁੱਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਲੁਧਿਆਣਾ ’ਚ ਹੋਏ ਹਾਈ ਪ੍ਰੋਫਾਈਲ ਦੋਹਰੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਯੂ. ਕੇ. ਤੋਂ ਆਏ ਕਾਤਲ ਨੇ ਇੰਝ ਖੇਡੀ ਖੂਨੀ ਖੇਡ

ਦੋਵਾਂ ਨੂੰ ਇਲਾਜ ਲਈ ਜ਼ੀਰਾ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਉਕਤ ਰਮੇਸ਼ ਘਾਰੂ ਅਤੇ ਲਵ ਦੀ ਮੌਤ ਹੋ ਗਈ। ਇਸ ਘਟਨਾ ਦੌਰਾਨ ਹੋਈਆਂ ਦੋ ਮੌਤਾਂ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਰਮੇਸ਼ ਘਾਰੂ ਮੱਲਾਂਵਾਲਾ ਵਿਚ ਡੀ. ਜੇ. ਦਾ ਕੰਮ ਕਰਦਾ ਸੀ ਅਤੇ ਆਪਣੇ ਪਿੱਛੇ ਇਕ ਬੇਟੀ ਅਤੇ ਪਤਨੀ ਛੱਡ ਗਿਆ ਹੈ।

ਇਹ ਵੀ ਪੜ੍ਹੋ : ਘਰੋਂ ਹਜ਼ੂਰ ਸਾਹਿਬ ਮੱਥਾ ਟੇਕਣ ਨਿਕਲਿਆ ਸੀ ਭੁਪਿੰਦਰ, ਅੱਤਵਾਦੀ ਗਤੀਵਿਧੀਆਂ ’ਚ ਫੜਿਆ ਗਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News