ਵਿਆਹ ਸਮਾਰੋਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

Saturday, Feb 11, 2023 - 10:37 PM (IST)

ਵਿਆਹ ਸਮਾਰੋਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ

ਸਮਾਣਾ (ਦਰਦ)-ਬੀਤੀ ਦੇਰ ਸ਼ਾਮ ਸਮਾਣਾ-ਭਵਾਨੀਗੜ੍ਹ ਸੜਕ ’ਤੇ ਪਿੰਡ ਬੰਮਣਾ ਨੇੜੇ ਟਰੈਕਟਰ-ਟਾਰਾਲੀ ਅਤੇ ਕਾਰ ਵਿਚਾਲੇ ਹੋਈ ਟੱਕਰ ਦੌਰਾਨ ਇਕ ਕਾਰ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋਵੇਂ ਵਾਹਨਾਂ ਦੇ ਚਾਲਕਾਂ ਸਣੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਜ਼ਖ਼ਮੀਆਂ ਦੀ ਸਥਿਤੀ ਵੇਖਦੇ ਹੋਏ ਮੁੱਢਲੇ ਇਲਾਜ ਉਪਰੰਤ ਪਟਿਆਲਾ ਰੈਫਰ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਬੋਨੀ ਅਜਨਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਮ੍ਰਿਤਕ ਪ੍ਰਗਟ ਸਿੰਘ (38) ਪੁੱਤਰ ਪ੍ਰੀਤਮ ਸਿੰਘ ਨਿਵਾਸੀ ਪਿੰਡ ਗਾਜੇਵਾਸ ਦਾ ਪੋਸਟਮਾਰਟਮ ਕਰਵਾਉਣ ਸਿਵਲ ਹਸਪਤਾਲ ਪਹੁੰਚੇ। ਮਾਮਲੇ ਦੇ ਜਾਂਚ ਅਧਿਕਾਰੀ ਗਾਜੇਵਾਸ ਪੁਲਸ ਦੇ ਏ. ਐੱਸ. ਆਈ. ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਮਾਣਾ ’ਚ ਇਕ ਵਿਆਹ ਸਮਾਰੋਹ ਵਿਚ ਸ਼ਾਮਲ ਹੋਣ ਉਪਰੰਤ ਕਾਰ ’ਚ ਸਵਾਰ ਤਿੰਨੋਂ ਦੋਸਤ ਪ੍ਰਗਟ ਸਿੰਘ, ਕੁਲਵਿੰਦਰ ਸਿੰਘ ਅਤੇ ਕਾਰ ਚਾਲਕ ਲਾਲਵਿੰਦਰ ਸਿੰਘ ਆਪਣੇ ਪਿੰਡ ਗਾਜੇਵਾਸ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਭਵਾਨੀਗੜ੍ਹ ਵੱਲ ਜਾ ਰਹੀ ਇਕ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ’ਚ ਤਿੰਨੋਂ ਕਾਰ ਸਵਾਰ ਅਤੇ ਟਰੈਕਟਰ-ਟਰਾਲੀ ਜਗਦੀਪ ਸਿੰਘ ਨਿਵਾਸੀ ਭਵਾਨੀਗੜ੍ਹ ਜ਼ਖ਼ਮੀ ਹੋ ਗਏ, ਜਿਥੇ ਡਾਕਟਰਾਂ ਨੇ ਪ੍ਰਗਟ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਅਨੁਸਾਰ ਪੁਲਸ ਨੇ ਹਾਦਸਾਗ੍ਰਸਤ ਕਾਰ ਨੂੰ ਆਪਣੇ ਕਬਜ਼ੇ ’ਚ ਲੈ ਕੇ ਚਾਲਕ ਲਾਲਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦਕਿ ਪੋਸਟਮਾਰਟਮ ਉਪਰੰਤ ਵਿਅਕਤੀ ਦੀ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ।

ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ


author

Manoj

Content Editor

Related News