ਪਿਸਤੌਲ ਸਾਫ਼ ਕਰਦਿਆਂ ਨੌਜਵਾਨ ਨਾਲ ਵਾਪਰਿਆ ਭਾਣਾ, ਗੋਲ਼ੀ ਲੱਗਣ ਨਾਲ ਮੌਤ

Friday, Aug 25, 2023 - 11:14 PM (IST)

ਪਿਸਤੌਲ ਸਾਫ਼ ਕਰਦਿਆਂ ਨੌਜਵਾਨ ਨਾਲ ਵਾਪਰਿਆ ਭਾਣਾ, ਗੋਲ਼ੀ ਲੱਗਣ ਨਾਲ ਮੌਤ

ਜ਼ੀਰਾ (ਰਾਜੇਸ਼ ਢੰਡ)–ਜ਼ੀਰਾ ਤਹਿਸੀਲ ਦੇ ਪਿੰਡ ਗਾਦੜੀ ਵਾਲਾ ਵਿਖੇ ਇਕ ਨੌਜਵਾਨ ਦੀ ਆਪਣਾ ਹੀ ਲਾਇਸੈਂਸੀ ਪਿਸਤੌਲ ਸਾਫ਼ ਕਰਦੇ ਸਮੇਂ ਗੋਲ਼ੀ ਲੱਗਣ ਕਾਰਨ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਨੌਜਵਾਨ ਪੁੱਤ ਗੁਰਪ੍ਰੀਤ ਸਿੰਘ ਆਪਣੇ ਘਰ ਵਿਚ ਹੀ ਆਪਣੇ ਲਾਇਸੈਂਸੀ ਪਿਸਤੌਲ 32 ਬੋਰ ਨੂੰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲ਼ੀ ਚੱਲਣ ਕਾਰਨ ਗੁਰਪ੍ਰੀਤ ਸਿੰਘ ਦੀ ਛਾਤੀ ’ਚ ਗੋਲ਼ੀ ਲੱਗ ਗਈ ਅਤੇ ਉਹ ਗੰਭੀਰ ਹਾਲਤ ’ਚ ਜ਼ਖ਼ਮੀ ਹੋ ਕੇ ਡਿੱਗ ਪਿਆ।

ਇਹ ਖ਼ਬਰ ਵੀ ਪੜ੍ਹੋ : ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਰਾਹਤ, ਚੁੱਕਿਆ ਇਹ ਕਦਮ

ਇਸ ’ਤੇ ਪਰਿਵਾਰਕ ਮੈਂਬਰਾਂ ਨੇ ਗੁਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਉਧਰ ਥਾਣਾ ਸਿਟੀ ਜ਼ੀਰਾ ਤੋਂ ਪਹੁੰਚੀ ਪੁਲਸ ਪਾਰਟੀ ਦੀ ਟੀਮ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਗੁਰਪ੍ਰੀਤ ਸਿੰਘ ਬੁੱਢੇ ਮਾਪਿਆਂ ਤੋਂ ਇਲਾਵਾ ਪਤਨੀ, ਦੋ ਪੁੱਤਰਾਂ ਅਤੇ ਇਕ ਧੀ ਨੂੰ ਰੋਂਦਾ-ਕੁਰਲਾਉਂਦਾ ਛੱਡ ਗਿਆ।

ਇਹ ਖ਼ਬਰ ਵੀ ਪੜ੍ਹੋ : CM ਮਾਨ ਪੜ੍ਹੇ-ਲਿਖੇ ਨੌਜਵਾਨਾਂ ਲਈ ਚੁੱਕਣ ਜਾ ਰਹੇ ਅਹਿਮ ਕਦਮ, ਦਿੱਤੇ ਇਹ ਨਿਰੇਦਸ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News