ਪਿਓ ਦਾ ਸਿਵਾ ਠੰਡਾ ਹੋਣ ਤੋਂ ਪਹਿਲਾਂ ਪੁੱਤ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ ’ਚ ਗਈਆਂ 3 ਜਾਨਾਂ

10/28/2022 9:07:15 PM

ਫਰੀਦਕੋਟ (ਚਾਵਲਾ)-ਫਰੀਦਕੋਟ ਤੋਂ ਜਾਂਦੀ ਫ਼ਿਰੋਜ਼ਪੁਰ ਮੇਨ ਸੜਕ ’ਤੇ ਪਿੰਡ ਗੋਲੇਵਾਲਾ ਵਿਖੇ ਇਕ ਕਾਰ ਤੇ ਮੋਟਰਸਾਈਕਲ ਵਿਚਕਾਰ ਵਾਪਰੇ ਭਿਆਨਕ ਹਾਦਸੇ ’ਚ ਮੋਟਰਸਾਈਕਲ ਸਵਾਰ 3 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਰਾਹਗੀਰਾਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਸਰਬਜੀਤ ਕੌਰ (45) ਪਤਨੀ ਚੰਦ ਸਿੰਘ, ਸੰਤ ਪ੍ਰੀਤ ਸਿੰਘ (12), ਗੁਰਕੀਰਤ ਸਿੰਘ (22) ਵਾਸੀ ਪਿੰਡ ਝਾੜੀਵਾਲਾ ਜ਼ਿਲ੍ਹਾ ਫ਼ਰੀਦਕੋਟ ਦੀ ਮੌਤ ਹੋ ਗਈ। ਇਸ ਟੱਕਰ ਦੌਰਾਨ ਕਾਰ ਚਾਲਕ ਜ਼ਖ਼ਮੀ ਹੋ ਗਿਆ ਹੈ। ਰਾਹਗੀਰਾਂ ਨੇ ਦੱਸਿਆ ਕਿ ਕਾਰ ਚਾਲਕ ਵਿਅਕਤੀ ਦੇ ਸੱਟਾਂ ਲੱਗੀਆਂ ਹਨ, ਉਸ ਨੂੰ ਇਲਾਜ ਲਈ ਫਿਰੋਜ਼ਪੁਰ ਵਿਖੇ ਰਾਹਗੀਰਾਂ ਨੇ ਭੇਜਿਆ ਹੈ। ਗੋਲੋਵਾਲਾ ਪੁਲਸ ਚੌਕੀ ਦੀ ਪੁਲਸ ਪਹੁੰਚ ਕੇ ਕਾਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸੁਨੀਲ ਸ਼ੈੱਟੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਦੇਖੋ ਤਸਵੀਰਾਂ)

 ਇਸ ਮੌਕੇ ਜਾਣਕਾਰੀ ਦਿੰਦਿਆਂ ਚੰਦ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਸੰਤ ਸਿੰਘ ਹੈ। ਉਸ ਦੇ ਪਿਤਾ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਦਾ ਭੋਗ ਸ਼ੁੱਕਰਵਾਰ ਨੂੰ ਰੱਖਿਆ ਗਿਆ ਸੀ। ਉਸ ਨੇ ਦੱਸਿਆ ਕਿ ਪਿਤਾ ਦੀ ਮੌਤ ਤੋਂ ਬਾਅਦ ਪੁੱਤਰ ਸੰਤ ਸਿੰਘ ਦੇ ਢਿੱਡ ’ਚ ਤੇਜ਼ ਦਰਦ ਹੋ ਰਿਹਾ ਸੀ ਅਤੇ ਉਹ ਦਰਦ ਨਾਲ ਤੜਫ਼ ਰਿਹਾ ਸੀ। ਇਸ ਦੌਰਾਨ ਮੇਰੀ ਪਤਨੀ ਸਰਬਜੀਤ ਕੌਰ ਅਤੇ ਗੁਰਕੀਰਤ ਗੋਲੇਵਾਲਾ ਉਸ ਲਈ ਦਵਾਈ ਲੈਣ ਜਾ ਰਹੇ ਸਨ। ਇਸੇ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਲੜਕਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਨ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਵਿਦੇਸ਼ ਤੋਂ ਆਈ ਕੁੜੀ ਤੇ ਉਸ ਦੀ ਮਾਂ ’ਤੇ ਗੁਆਂਢੀ ਨੇ ਚਲਾਈ ਗੋਲ਼ੀ


Manoj

Content Editor

Related News