ਨਵੇਂ ਸਾਲ ਵਾਲੇ ਦਿਨ ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

Sunday, Jan 01, 2023 - 09:00 AM (IST)

ਨਵੇਂ ਸਾਲ ਵਾਲੇ ਦਿਨ ਅੰਮ੍ਰਿਤਸਰ 'ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ (ਗੁਰਪ੍ਰੀਤ)- ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਹਲਕਾ ਅਟਾਰੀ ਦੇ ਅਧੀਨ ਪੈਂਦੇ ਥਾਣਾ ਘਰਿੰਡਾ ਚੌਂਕ 'ਚ ਨਵੇਂ ਸਾਲ ਮੌਕੇ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ। ਦਰਅਸਲ ਤੇਜ਼ ਰਫਤਾਰ ਗੱਡੀ ਨੇ ਆਟੋ ਨੂੰ ਮਾਰੀ ਟੱਕਰ ਮਾਰ ਦਿੱਤੀ, ਟੱਕਰ ਇੰਨੀ ਭਿਆਨਕ ਸੀ ਕਿ ਆਟੋ ਦੇ ਉੱਡੇ ਪਰਖੱਚੇ ਉਡ ਗਏ।

ਇਹ ਵੀ ਪੜ੍ਹੋ- ਰਾਜਸਥਾਨ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, 5 ਦੀ ਮੌਤ

 

ਇਸ ਭਿਆਨਕ ਹਾਦਸੇ 'ਚ ਗੱਡੀ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਦਕਿ ਆਟੋ ਦੇ ਵਿਚ ਬੈਠੇ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਓਧਰ ਹਲਕਾ ਅਟਾਰੀ ਦੇ ਡੀ. ਐਸ. ਪੀ ਪ੍ਰਵੇਸ਼ ਚੋਪੜਾ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਕਿ ਜਿਹੜੇ ਨੌਜਵਾਨ ਆਟੋ ਦੇ ਵਿਚ ਸਵਾਰ ਸਨ, ਉਹ ਕਿੱਥੋਂ-ਕਿੱਥੋਂ ਦੇ ਰਹਿਣ ਵਾਲੇ ਸਨ।

ਇਹ ਵੀ ਪੜ੍ਹੋ-  ਨਵੇਂ ਸਾਲ ’ਤੇ ਗੁਰੂ ਘਰ ਮੱਥਾ ਟੇਕਣ ਜਾ ਰਿਹਾ ਪਰਿਵਾਰ ਹੋਇਆ ਹਾਦਸੇ ਦਾ ਸ਼ਿਕਾਰ, ਉੱਡੇ ਕਾਰ ਦੇ ਪਰਖੱਚੇ


author

Tanu

Content Editor

Related News