ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

Saturday, Jun 20, 2026 - 12:40 PM (IST)

ਪੰਜਾਬ: ਛੁੱਟੀ ਲੈ ਕੇ ਘਰ ਆ ਰਹੇ ਫੌਜੀ ਨਾਲ ਰਸਤੇ 'ਚ ਵਾਪਰ ਗਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਤਰਨਤਾਰਨ(ਰਮਨ)- ਫ਼ੌਜ ਵਿਚ ਨੌਕਰੀ ਕਰਦਾ ਇਕ ਜਵਾਨ ਜਦੋਂ ਛੁੱਟੀ ਲੈ ਕੇ ਆਪਣੇ ਰਿਸ਼ਤੇਦਾਰਾਂ ਨਾਲ ਕਾਰ ਰਾਹੀਂ ਘਰ ਪਰਤ ਰਿਹਾ ਸੀ, ਤਾਂ ਰਸਤੇ ਵਿਚ ਉਸ ਦੀ ਕਾਰ ਅੱਗੇ ਜਾ ਰਹੀ ਲੱਕੜਾਂ ਨਾਲ ਲੱਦੀ ਟਰਾਲੀ ਦੇ ਪਿੱਛੇ ਜਾ ਟਕਰਾਈ। ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਫ਼ੌਜੀ ਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਦ ਕਿ ਉਸ ਦੇ ਸਾਥੀ ਮਾਮੂਲੀ ਜ਼ਖ਼ਮੀ ਹੋ ਗਏ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਥਾਣਾ ਸਰਹਾਲੀ ਦੀ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਕੱਤਰ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਘਰਿਆਲਾ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਜਿੰਦਰ ਸਿੰਘ (30), ਜੋ ਫ਼ੌਜ ਦੀ 22 ਸਿੱਖ ਰੈਜੀਮੈਂਟ ਵਿਚ ਡਿਬਰੂਗੜ੍ਹ (ਅਸਾਮ) ਵਿਖੇ ਡਿਊਟੀ ਕਰਦਾ ਸੀ, ਲੰਘੀ 17 ਜੂਨ 2026 ਨੂੰ ਛੁੱਟੀ ਲੈ ਕੇ ਘਰ ਆ ਰਿਹਾ ਸੀ। ਉਸ ਨੂੰ ਰੇਲਵੇ ਸਟੇਸ਼ਨ ਅੰਮ੍ਰਿਤਸਰ ਤੋਂ ਲੈਣ ਵਾਸਤੇ ਉਹ (ਸਕੱਤਰ ਸਿੰਘ) ਅਤੇ ਉਸ ਦਾ ਰਿਸ਼ਤੇਦਾਰੀ ਵਿਚੋਂ ਲੱਗਦਾ ਭਤੀਜਾ ਸੁਖਬੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਹਿੰਦੀਪੁਰ ਕਾਰ ’ਤੇ ਸਵਾਰ ਹੋ ਕੇ ਗਏ ਸਨ।

ਇਹ ਵੀ ਪੜ੍ਹੋ- ਪੰਜਾਬ: ਅਕਾਲੀ ਆਗੂ ਦੇ ਘਰ 'ਤੇ ਚੱਲੀਆਂ ਗੋਲੀਆਂ, ਲਾਇਸੈਂਸੀ ਰਿਵਾਲਵਰ ਨਾਲ ਕੀਤੀ ਜਵਾਬੀ ਫਾਇਰਿੰਗ

ਜਦੋਂ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਹਰਜਿੰਦਰ ਸਿੰਘ ਨੂੰ ਲੈ ਕੇ ਵਾਪਸ ਆਪਣੇ ਪਿੰਡ ਘਰਿਆਲਾ ਲਈ ਆ ਰਹੇ ਸਨ, ਤਾਂ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਨੌਸ਼ਹਿਰਾ ਪੰਨੂਆਂ ਕੋਲ ਰਾਤ ਕਰੀਬ 11 ਵਜੇ ਇਹ ਹਾਦਸਾ ਵਾਪਰ ਗਿਆ। ਅੱਗੇ ਜਾ ਰਹੀ ਇਕ ਟਰਾਲੀ ਉੱਪਰ ਲੱਕੜਾਂ ਲੱਦੀਆਂ ਹੋਈਆਂ ਸਨ, ਜੋ ਟਰਾਲੀ ਤੋਂ ਕਰੀਬ ਦੋ ਫੁੱਟ ਬਾਹਰ ਨਿਕਲੀਆਂ ਹੋਈਆਂ ਸਨ। ਕਾਰ ਚਾਲਕ ਨੇ ਵਾਰ-ਵਾਰ ਹਾਰਨ ਵਜਾਇਆ, ਪਰ ਟਰੈਕਟਰ-ਟਰਾਲੀ ਦੇ ਚਾਲਕ ਨੇ ਉਸ ਨੂੰ ਸਾਈਡ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਕਾਰ ਲੱਕੜਾਂ ਨਾਲ ਭਰੀ ਟਰਾਲੀ ਦੇ ਪਿੱਛੇ ਜਾ ਟਕਰਾਈ।

ਇਹ ਵੀ ਪੜ੍ਹੋ- ਪੰਜਾਬ 'ਚ 30,00,00,000 ਦੀ ਹੈਰੋਇਨ ਨਾਲ ਫੜਿਆ ਗਿਆ ਤਸਕਰ, ਹੋਰ ਸਾਮਾਨ ਵੀ ਹੋਇਆ ਬਰਾਮਦ

ਇਸ ਹਾਦਸੇ ਦੌਰਾਨ ਕਾਰ ਦੀ ਅਗਲੀ ਸੀਟ ’ਤੇ ਬੈਠੇ ਫ਼ੌਜੀ ਹਰਜਿੰਦਰ ਸਿੰਘ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ, ਜਦਕਿ ਪਿਛਲੀ ਸੀਟ ’ਤੇ ਬੈਠੇ ਸੁਖਬੀਰ ਸਿੰਘ ਦੇ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਡਰਾਈਵਰ ਟਰਾਲੀ ਦੀ ਹੁੱਕ ਲਾਹ ਕੇ, ਟਰਾਲੀ ਨੂੰ ਮੌਕੇ ’ਤੇ ਹੀ ਛੱਡ ਕੇ ਟਰੈਕਟਰ ਭਜਾ ਕੇ ਲੈ ਗਿਆ। ਸ਼ਿਕਾਇਤਕਰਤਾ ਮੁਤਾਬਕ ਟਰਾਲੀ ਦੇ ਪਿੱਛੇ ਕੋਈ ਵੀ ਰਿਫ਼ਲੈਕਟਰ ਜਾਂ ਲਾਈਟ ਨਹੀਂ ਲੱਗੀ ਹੋਈ ਸੀ ਅਤੇ ਇਹ ਹਾਦਸਾ ਟਰੈਕਟਰ ਚਾਲਕ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹੈ। ਹਾਦਸੇ ਤੋਂ ਬਾਅਦ ਸੁਖਬੀਰ ਸਿੰਘ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਸਲਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਫ਼ੌਜੀ ਹਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News