ਮਾਲ ਗੱਡੀ ''ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ ''ਚ

Tuesday, Aug 06, 2024 - 07:05 PM (IST)

ਮਾਲ ਗੱਡੀ ''ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ ''ਚ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ )- ਟਾਂਡਾ ਦੇ ਰੇਲਵੇ ਸਟੇਸ਼ਨ 'ਤੇ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਦਰਦਨਾਕ ਹਾਦਸੇ ਵਿਚ  ਮਾਲ ਗੱਡੀ 'ਤੇ ਚੜ੍ਹ ਕੇ ਮੋਬਾਇਲ 'ਤੇ ਰੀਲਾਂ ਬਣਾਉਂਦੇ ਸਮੇ ਸਕੂਲੀ ਵਿਦਿਆਰਥੀ ਹਾਈ ਵੋਲਟੇਜ ਦੀਆਂ ਤਾਰਾਂ ਦੇ ਕਰੰਟ ਦੀ ਲਪੇਟ ਵਿਚ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਕ ਕਲੋਆ ਵਾਸੀ ਲੜਕਾ ਕਰਨ ਪੁੱਤਰ ਦਲਵਿੰਦਰ ਸਿੰਘ  80 ਫ਼ੀਸਦੀ ਤੋਂ ਜ਼ਿਆਦਾ ਝੁਲਸ ਗਿਆ ਹੈ। ਜ਼ਖ਼ਮੀ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ।

PunjabKesari

ਸਕੂਲ ਆਫ਼ ਐਮੀਨੈਂਸ ਟਾਂਡਾ ਵਿਚ 12ਵੀਂ ਜਮਾਤ ਵਿਚ ਪੜ੍ਹਾਈ ਕਰਨ ਵਾਲਾ ਕਰਨ ਆਪਣੇ ਦੋ ਹੋਰ ਸਾਥੀ ਲਵਪ੍ਰੀਤ ਅਤੇ ਪਵਨ ਨਾਲ ਸਕੂਲ ਲਈ ਲੇਟ ਹੋ ਗਿਆ ਸੀ ਅਤੇ ਸਕੂਲ ਜਾਣ ਦੀ ਬਜਾਏ ਉਹ ਰੇਲਵੇ ਸਟੇਸ਼ਨ ਚਲੇ ਗਏ, ਉੱਥੇ ਮਾਲ ਗੱਡੀ ਉੱਤੇ ਚੜ੍ਹ ਕੇ ਕਰਨ ਵੀਡੀਓ ਬਣਾ ਰਿਹਾ ਸੀ ਕਿ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। 

ਇਹ ਵੀ ਪੜ੍ਹੋ- CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ 'ਚ ਜ਼ਰੂਰ ਲਗਾਉਣ 4-4 ਰੁੱਖ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News