ਡਿਊਟੀ ਦੌਰਾਨ ਬਿਜਲੀ ਕਰਮਚਾਰੀ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ
Monday, Dec 16, 2024 - 03:12 PM (IST)
ਬੰਗਾ (ਰਾਕੇਸ਼ ਅਰੋੜਾ)- ਬਲਾਕ ਦੇ ਪਿੰਡ ਝਿੱਕਾ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਇਕ ਕਰਮਚਾਰੀ ਦੀ ਮੌਤ ਹੋ ਗਈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਹਾਦਸੇ ਦਾ ਸ਼ਿਕਾਰ ਹੋਇਆ ਪਰਮਿੰਦਰ ਸਿੰਘ ਉਰਫ਼ ਪੰਮਾ ਦੇ ਪਿਤਾ ਅਵਤਾਰ ਸਿੰਘ ਨਿਵਾਸੀ ਝਿੱਕਾ ਲਧਾਣਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਉਸ ਦੇ ਦੋ ਪੁੱਤਰ ਹਨ, ਜਿਨ੍ਹਾਂ ਵਿਚੋ ਵੱਡਾ ਬਾਹਰ ਵਿਦੇਸ਼ ਗਿਆ ਹੋਇਆ ਹੈ ਅਤੇ ਛੋਟਾ ਪਰਮਿੰਦਰ ਪਾਵਰਕਾਮ ਵਿਭਾਗ ਵਿਚ ਬਤੌਰ ਸੀ. ਐੱਚ. ਬੀ. (ਗੈਂਗ) ਕਰਮਚਾਰੀ ਵਜੋਂ ਕੰਮ ਕਰਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਇਨੋਵਾ ਗੱਡੀ ਦੇ ਉੱਡੇ ਪਰਖੱਚੇ, ਨੌਜਵਾਨ ਦੀ ਤੜਫ਼-ਤੜਫ਼ ਕੇ ਮੌਤ
ਉਨ੍ਹਾਂ ਦੱਸਿਆ ਕਿ ਉਸ ਨਾਲ ਕੰਮ ਕਰਨ ਵਾਲੇ ਉਸ ਦੇ ਦੂਜੇ ਸਾਥੀ ਕਰਮਚਾਰੀ ਰਾਹੁਲ ਬੰਗਾ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਝਿੱਕਾ ਨਿਵਾਸੀ ਨਿਰਮਲਜੀਤ ਸਿੰਘ ਪੁੱਤਰ ਚੰਨਣ ਸਿੰਘ ਵੱਲੋਂ ਮਿਲੀ ਮੋਟਰ ਦੀ ਬਿਜਲੀ ਬੰਦ ਦੀ ਸ਼ਿਕਾਇਤ ਦੇ ਸੰਬੰਧ ਵਿਚ ਉਸ ਦੀ ਮੋਟਰ ਦੀ ਬਿਜਲੀ ਸਪਲਾਈ ਨੂੰ ਠੀਕ ਕਰਨ ਲਈ ਗਏ ਸਨ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ ਉਕਤ ਸਪਲਾਈ ਨਾਲ ਸਬੰਧਤ ਟਰਾਂਸਫ਼ਾਰਮਰ ਦੀ ਬਿਜਲੀ ਸਪਲਾਈ ਨੂੰ ਬੰਦ ਕਰਕੇ ਉਸ ਉਪਰ ਚੜ੍ਹਿਆ ਤਾਂ ਉਸ ਨੂੰ ਅਚਾਨਕ ਕਰੰਟ ਲੱਗ ਗਿਆ ਅਤੇ ਉਹ ਟਰਾਂਸਫ਼ਾਰਮਰ ਤੋਂ ਹੇਠਾ ਡਿੱਗ ਪਿਆ। ਜਿਸ ਨੂੰ ਉਹ ਜਲਦੀ ਨਾਲ ਸਿਵਲ ਹਸਪਤਾਲ ਬੰਗਾ ਲੈ ਕੇ ਆਏ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਬੰਗਾ ਸਦਰ ਪੁਲਸ ਨੇ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਕੇ ਲਾਸ਼ ਪੋਸਟਮਾਰਟਮ ਉਪੰਰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੇਹੱਦ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8