ਪੰਜਾਬ : CID ਨਾਟਕ ਦੀ ਨਕਲ ਕਰਦਿਆਂ ਵਾਪਰਿਆ ਹਾਦਸਾ, ਕੁੜੀ ਦੀ ਦਰਦਨਾਕ ਮੌਤ

Tuesday, May 27, 2025 - 07:15 PM (IST)

ਪੰਜਾਬ : CID ਨਾਟਕ ਦੀ ਨਕਲ ਕਰਦਿਆਂ ਵਾਪਰਿਆ ਹਾਦਸਾ, ਕੁੜੀ ਦੀ ਦਰਦਨਾਕ ਮੌਤ

ਖੰਨਾ (ਬਿਪਿਨ) : ਖੰਨਾ ਸ਼ਹਿਰ ਵਿਚ ਇੱਕ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ, ਜਿੱਥੇ ਸੀਆਈਡੀ ਨਾਂ ਦੇ ਟੀਵੀ ਅਪਰਾਧਕ ਨਾਟਕ ਦੀ ਨਕਲ ਕਰਦਿਆਂ 13 ਸਾਲਾ ਅਨੀਤਾ ਨਾਮਕ ਕੁੜੀ ਆਪਣੀ ਜਾਨ ਗੁਆ ਬੈਠੀ। ਅਨੀਤਾ ਅੱਠਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਉਸਦਾ ਪਰਿਵਾਰ ਮੂਲ ਰੂਪ ਵਿੱਚ ਬਿਹਾਰ ਤੋਂ ਆਇਆ ਹੋਇਆ ਹੈ ਜੋ ਇਸ ਸਮੇਂ ਦੋਰਾਹਾ ਵਿਖੇ ਵਸਦਾ ਹੈ।

ਪੰਜਾਬ 'ਚ ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਡਾਕਟਰਾਂ ਨੂੰ ਹਦਾਇਤਾਂ ਜਾਰੀ

ਇਹ ਹਾਦਸਾ ਐਤਵਾਰ ਦੀ ਸ਼ਾਮ ਨੂੰ ਵਾਪਰਿਆ। ਅਨੀਤਾ ਆਪਣੇ ਭਰਾ ਅਤੇ ਕੁਝ ਹੋਰ ਗੁਆਂਢ ਦੇ ਬੱਚਿਆਂ ਨਾਲ ਘਰ ਵਿਚ ਬੈਠੀ ਸੀਆਈਡੀ ਨਾਟਕ ਦੇਖ ਰਹੀ ਸੀ। ਨਾਟਕ ਦੌਰਾਨ ਉਹ ਨਕਲ ਕਰਦਿਆਂ ਇੱਕ ਖਤਰਨਾਕ ਦ੍ਰਿਸ਼ ਦੁਹਰਾਉਣ ਲੱਗ ਪਈ। ਉਸ ਨੇ ਇਕ ਤਾਰ ਲੈ ਕੇ ਆਪਣੀ ਗਰਦਨ ਵਿਚ ਪਾ ਲਈ ਅਤੇ ਫਾਂਸੀ ਲੈਣ ਵਾਲੀ ਨਕਲ ਕਰਦਿਆਂ ਮੇਜ਼ 'ਤੇ ਚੜ੍ਹ ਗਈ। ਅਚਾਨਕ ਮੇਜ਼ ਟੁੱਟ ਗਿਆ ਅਤੇ ਅਨੀਤਾ ਦਾ ਸੰਤੁਲਨ ਵਿਗੜ ਗਿਆ। ਉਹ ਤਾਰ ਨਾਲ ਲਟਕ ਗਈ ਤੇ ਉਸ ਦੀ ਮੌਤ ਹੋ ਗਈ।

ਬਾਕੀ ਬੱਚੇ ਇਹ ਦ੍ਰਿਸ਼ ਵੇਖ ਕੇ ਡਰ ਗਏ ਅਤੇ ਉਨ੍ਹਾਂ ਨੇ ਗਲੀ 'ਚ ਜਾ ਕੇ ਰੌਲਾ ਪਾਇਆ। ਆਸ-ਪਾਸ ਦੇ ਲੋਕ ਮੌਕੇ ਤੇ ਪਹੁੰਚੇ ਤੇ ਅਨੀਤਾ ਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤ ਐਲਾਨ ਕਰ ਦਿੱਤਾ। ਅਨੀਤਾ ਦੇ ਪਿਤਾ ਰਾਜ ਬਲਵ ਨੇ ਦੱਸਿਆ ਕਿ ਇਹ ਸਾਰਾ ਕੁਝ ਬਿਲਕੁਲ ਖੇਡ ਵਾਂਗ ਹੋਇਆ ਸੀ। ਉਨ੍ਹਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਟੀਵੀ ਨਾਟਕ ਦੀ ਨਕਲ ਕਰਦਿਆਂ ਉਨ੍ਹਾਂ ਦੀ ਧੀ ਦੀ ਜ਼ਿੰਦਗੀ ਖਤਮ ਹੋ ਜਾਵੇਗੀ।

'ਸੋਨੇ ਦੇ ਸਿੱਕੇ ਤੇ ਗਹਿਣੇ...'! ਪੱਥਰ ਪਿੱਛਿਓਂ ਮਿਲੇ ਖਜ਼ਾਨੇ ਨੇ ਹੈਰਾਨ ਕਰ'ਤੇ ਸਾਰੇ

ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਏਐੱਸਆਈ ਸਤਪਾਲ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਏ ਜਾਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ।

ਇਹ ਹਾਦਸਾ ਸਮਾਜ 'ਚ ਇੱਕ ਵੱਡਾ ਸੰਦੇਸ਼ ਦੇ ਰਿਹਾ ਹੈ ਕਿ ਬੱਚਿਆਂ ਵੱਲੋਂ ਦੇਖੇ ਜਾਂਦੇ ਟੀਵੀ ਕਾਰਜਕ੍ਰਮਾਂ ਤੇ ਨਾਟਕਾਂ ਉੱਤੇ ਮਾਪਿਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ, ਕਿਉਂਕਿ ਕਈ ਵਾਰ ਅਜਿਹੇ ਦ੍ਰਿਸ਼ ਮਾਸੂਮ ਜ਼ਿੰਦਗੀਆਂ ਲਈ ਖਤਰਨਾਕ ਸਾਬਤ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News