ਕਾਰ 'ਚ ਜਾ ਰਹੇ ਪਿਓ-ਪੁੱਤ ਨਾਲ ਵਾਪਰੀ ਅਣਹੋਣੀ, ਹੋਇਆ ਉਹ ਜੋ ਸੋਚਿਆ ਨਾ ਸੀ

Friday, Nov 01, 2024 - 03:58 PM (IST)

ਕਾਰ 'ਚ ਜਾ ਰਹੇ ਪਿਓ-ਪੁੱਤ ਨਾਲ ਵਾਪਰੀ ਅਣਹੋਣੀ, ਹੋਇਆ ਉਹ ਜੋ ਸੋਚਿਆ ਨਾ ਸੀ

ਫਿਰੋਜ਼ਪੁਰ (ਪਰਮਜੀਤ ਸੋਢੀ)- ਫਿਰੋਜ਼ਪੁਰ ਦੇ ਲਿੰਕ ਰੋਡ ਸਤੀਏਵਾਲਾ ਵਿਖੇ ਦੋ ਕਾਰਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ ਕਾਰ ਚਾਲਕ ਖ਼ਿਲਾਫ਼ 106, 281, 324 (4) ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰੋਸ਼ਨੀ ਪਤਨੀ ਰਾਕੇਸ਼ ਕੁਮਾਰ ਵਾਸੀ ਫਿਰੋਜ਼ਸ਼ਾਹ ਹਾਲ ਸਤੀਏ ਵਾਲਾ ਬਾਈਪਾਸ ਨਿਊ ਡਿਫੈਂਸ ਕਾਲੋਨੀ ਸਤੀਏ ਵਾਲਾ ਨੇ ਦੱਸਿਆ ਕਿ ਉਹ ਆਪਣੇ ਪਤੀ ਰਾਕੇਸ਼ ਕੁਮਾਰ (39 ਸਾਲ) ਅਤੇ ਸਹੁਰਾ ਸੁਰਿੰਦਰ ਕੁਮਾਰ (60 ਸਾਲ) ਨਾਲ ਕਾਰ 'ਤੇ ਸਵਾਰ ਹੋ ਕੇ ਪਿੰਡ ਫਿਰੋਜ਼ਸ਼ਾਹ ਜਾ ਰਹੇ ਸਨ।

ਇਹ ਵੀ ਪੜ੍ਹੋ- KBC 'ਚ ਪੰਜਾਬ ਪੁਲਸ ਨੇ ਕਰਵਾ 'ਤੀ ਬੱਲੇ-ਬੱਲੇ, ਛੋਟੇ ਜਿਹੇ ਕਸਬੇ ਦੀ ਧੀ ਨੇ ਖੱਟਿਆ ਵੱਡਾ ਨਾਮਣਾ

ਇਸ ਦੌਰਾਨ ਜਦੋਂ ਗੋਬਿੰਦ ਇਨਕਲੇਵ ਨੇੜੇ ਹੈਰੀਟੇਜ ਪੈਲੇਸ ਪਾਸ ਪੁੱਜੇ ਤਾਂ ਬਾਜੀਦਪੁਰ ਪਿੰਡ ਵੱਲੋਂ ਆਉਂਦੀ ਤੇਜ਼ ਰਫ਼ਤਾਰ ਸਵਿੱਫਟ ਕਾਰ ਨੇ ਉਨ੍ਹਾਂ ਦੀ ਕਾਰ ਵਿਚ ਟੱਕਰ ਮਾਰ ਦਿੱਤੀ।  ਇਸ ਹਾਦਸੇ ਵਿਚ ਮੁੱਦਈਆ ਦੇ ਪਤੀ ਰਾਕੇਸ਼ ਕੁਮਾਰ ਅਤੇ ਸਹੁਰੇ ਸੁਰਿੰਦਰ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਪਿਓ-ਪੁੱਤ ਦੀ ਇਕੱਠਿਆਂ ਗਈ ਜਾਨ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News