ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰ ਕੇ ਪਰਤ ਰਹੇ ਮੁੰਡਿਆਂ ਨਾਲ ਵਾਪਰਿਆ ਹਾਦਸਾ, ਤਿੰਨਾਂ ਦੀ ਮੌਤ

Sunday, Apr 30, 2023 - 09:30 AM (IST)

ਸ੍ਰੀ ਦਰਬਾਰ ਸਾਹਿਬ ਦਰਸ਼ਨ ਕਰ ਕੇ ਪਰਤ ਰਹੇ ਮੁੰਡਿਆਂ ਨਾਲ ਵਾਪਰਿਆ ਹਾਦਸਾ, ਤਿੰਨਾਂ ਦੀ ਮੌਤ

ਤਰਨਤਾਰਨ (ਰਮਨ)- ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੇਈਂ ਪੂਈਂ ਨਜ਼ਦੀਕ ਅੱਜ ਯਾਨੀ ਐਤਵਾਰ ਤੜਕਸਾਰ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੇ ਨੌਜਵਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਦਰਸ਼ਨ ਕਰਨ ਉਪਰੰਤ ਵਾਪਸ ਆਪਣੇ ਪਿੰਡ ਜਾ ਰਹੇ ਸਨ ਤਾਂ ਅਚਾਨਕ ਇਕ ਟਿੱਪਰ ਦੇ ਨਾਲ ਐਕਸੀਡੈਂਟ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। 

ਮਰਨ ਵਾਲੇ ਨੌਜਵਾਨਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਤਰਸੇਮ ਲਾਲ (17), ਮਨੀ ਸਿੰਘ (20) ਪੁੱਤਰ ਜਸਬੀਰ ਸਿੰਘ, ਅਰਸ਼ਦੀਪ ਸਿੰਘ ਪੁੱਤਰ ਸੋਨੂੰ ਠੇਕੇਦਾਰ ਵਾਸੀ ਪਿੰਡ ਫਤਿਆਬਾਦ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਅਰੁਣ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ਤੇ ਪੁੱਜ ਗਏ। ਇਸ ਹਾਦਸੇ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਸ ਚੌਕੀ ਫਤਿਆਬਾਦ ਦੀ ਪੁਲਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

DIsha

Content Editor

Related News