ਜੀਰੀ ਵੇਚ ਕੇ ਘਰ ਜਾ ਰਹੇ ਵਿਅਕਤੀ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ

Thursday, Nov 10, 2022 - 12:34 AM (IST)

ਜੀਰੀ ਵੇਚ ਕੇ ਘਰ ਜਾ ਰਹੇ ਵਿਅਕਤੀ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ

ਬੁਢਲਾਡਾ (ਬਾਂਸਲ) : ਬੁਢਲਾਡਾ ਮੰਡੀ ’ਚ ਫਸਲ ਵੇਚ ਕੇ ਜਾ ਰਹੇ ਕਿਸਾਨ ਦੀ ਟਰੈਕਟਰ ਪਲਟਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਠੀ ਕੀਤੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ (40) ਬੁਢਲਾਡਾ ਮੰਡੀ ’ਚ ਜੀਰੀ ਵੇਚਣ ਤੋਂ ਬਾਅਦ ਟਰੈਕਟਰ ਰਾਹੀਂ ਆਪਣੇ ਪਿੰਡ ਮੰਢਾਲੀ ਜਾ ਰਿਹਾ ਸੀ ਕਿ ਅਚਾਨਕ ਪਿੰਡ ਬਰ੍ਹੇ ਨਜ਼ਦੀਕ ਟਰੈਕਟਰ ਪਲਟਣ ਕਾਰਨ ਗੁਰਦੀਪ ਸਿੰਘ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਐਡਵੋਕੇਟ ਧਾਮੀ ਮੁੜ ਬਣੇ SGPC ਦੇ ਪ੍ਰਧਾਨ, NIA ਨੇ ਦਾਊਦ ਨੂੰ ਲੈ ਕੇ ਕੀਤਾ ਵੱਡਾ ਖ਼ੁਲਾਸਾ, ਪੜ੍ਹੋ Top 10

ਇਸ ਦੌਰਾਨ ਟਰੈਕਟਰ ਚਾਲਕ ਖੁਸ਼ਦੀਪ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖ਼ਮੀ ਹਾਲਤ ’ਚ ਉਸ ਨੂੰ ਸਰਕਾਰੀ ਹਸਪਤਾਲ ’ਚ ਲਿਆਂਦਾ ਗਿਆ। ਪੁਲਸ ਨੇ ਮ੍ਰਿਤਕ ਦੀ ਪਤਨੀ ਰਾਜਦੀਪ ਕੌਰ ਦੇ ਬਿਆਨ ’ਤੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਦੇਹ ਵਾਰਿਸਾਂ ਨੂੰ ਸੌਂਪ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ SHO ਤੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ


author

Manoj

Content Editor

Related News