ਹੁਸ਼ਿਆਰਪੁਰ ’ਚ ਵਾਪਰੇ ਹਾਦਸੇ ’ਚ ਸਵਾ ਸਾਲ ਦੀ ਬੱਚੀ ਦਾ ਸਿਰ ਧੜ ਤੋਂ ਹੋਇਆ ਵੱਖ, ਦੇਖਣ ਵਾਲਿਆਂ ਦੇ ਕੰਬੇ ਦਿਲ
Sunday, Jun 27, 2021 - 10:14 PM (IST)
ਹੁਸ਼ਿਆਰਪੁਰ (ਅਮਰੀਕ) : ਐਤਵਾਰ ਦੁਪਹਿਰ ਲਗਭ 12 ਵਜੇ ਹੁਸ਼ਿਆਰਪੁਰ-ਫਗਵਾੜਾ ਮਾਰਗ ’ਤੇ ਪੈਂਦੇ ਪਿੰਡ ਡਵਿੱਡਾ ਅਹਿਰਾਣਾ ਵਿਖੇ ਵਾਪਰੇ ਭਿਆਨਕ ਹਾਦਸੇ ’ਚ ਸਵਾ ਸਾਲ ਦੀ ਮਾਸੂਮ ਬੱਚੀ ਸਣੇ 3 ਦੀ ਮੌਤ ਹੋ ਗਈ। ਇਸ ਸੜਕ ਹਾਦਸੇ ’ਚ 3 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਕ ਵਿਅਕਤੀ ਦੀ ਹਸਪਤਾਲ ਪਹੁੰਚ ਕੇ ਇਲਾਜ ਦੌਰਾਨ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਛੋਟੀ ਬੱਚੀ ਦੀ ਗਰਦਨ ਧੜ ਤੋਂ ਵੱਖ ਹੋ ਗਈ
ਇਹ ਵੀ ਪੜ੍ਹੋ : ਕਾਰਾਂ ਦੀ ਰੇਸ ਦੌਰਾਨ ਰਾਏਕੋਟ ’ਚ ਵਾਪਰਿਆ ਵੱਡਾ ਹਾਦਸਾ, ਵੇਖਦੇ ਹੀ ਵੇਖਦੇ ਵਿੱਛ ਗਏ ਸੱਥਰ (ਤਸਵੀਰਾਂ)
ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਥਾਣਾ ਮੇਹਟੀਆਣਾ ਦੇ ਏ. ਐੱਸ. ਆਈ. ਸੁਰਿੰਦਰ ਪਾਲ ਨੇ ਦੱਸਿਆ ਕਿ ਉਕਤ ਸੜਕ ਹਾਦਸਾ ਇਕ ਟਰੈਕਟਰ ਅਤੇ ਅਲਟੋ ਗੱਡੀ ਵਿਚਕਾਰ ਹੋਈ ਹੈ। ਉਨ੍ਹਾਂ ਦੱਸਿਆ ਕਿ ਇਕ ਲੁਧਿਆਣਾ ਨੰਬਰੀ ਕਾਰ ਹੁਸ਼ਿਆਰਪੁਰ ਤੋਂ ਫਗਵਾੜਾ ਵੱਲ ਨੂੰ ਜਾ ਰਹੀ ਸੀ ਅਤੇ ਇਸ ਦੌਰਾਨ ਜਦੋਂ ਉਕਤ ਕਾਰ ਡਵਿੱਡਾ ਅਹਿਰਾਣਾ ਵਿਖੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੀ ਲੂਣ ਦੀ ਟਰਾਲੀ ਨਾਲ ਉਹ ਜਾ ਟਕਰਾਈ, ਜਿਸ ਕਾਰਨ ਗੱਡੀ ’ਚ ਸਵਾਰ 40 ਕੁ ਸਾਲਾ ਵਿਅਕਤੀ ਅਤੇ 1 ਸਵਾ ਸਾਲਾ ਬੱਚੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੁਕਤਸਰ : ਇਕ ਪਾਸੇ ਪਈ ਸੀ ਮਾਂ ਦੀ ਲਾਸ਼, ਦੂਜੇ ਪਾਸੇ ਛਿੱਤਰੋਂ-ਛਿੱਤਰੀਂ ਹੋ ਰਹੇ ਸੀ ਨੂੰਹਾਂ-ਪੁੱਤ
ਉਨ੍ਹਾਂ ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਛੋਟੀ ਬੱਚੀ ਦੀ ਗਰਦਨ ਧੜ ਤੋਂ ਵੱਖ ਹੋ ਗਈ। ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ ’ਚ ਫਿਰ ਖੂਨੀ ਵਾਰਦਾਤ, ਮਾਮੂਲੀ ਤਕਰਾਰ ’ਚ ਗੁਆਂਢੀ ਦਾ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?