ਪਤੀ ਨਾਲ ਜਾ ਰਹੀ ਪਤਨੀ ਦੀ ਸੜਕ ਹਾਦਸੇ ''ਚ ਮੌਤ! ਡਰਾਈਵਰ ਖ਼ਿਲਾਫ਼ ਪਰਚਾ ਦਰਜ

Monday, Sep 29, 2025 - 06:01 PM (IST)

ਪਤੀ ਨਾਲ ਜਾ ਰਹੀ ਪਤਨੀ ਦੀ ਸੜਕ ਹਾਦਸੇ ''ਚ ਮੌਤ! ਡਰਾਈਵਰ ਖ਼ਿਲਾਫ਼ ਪਰਚਾ ਦਰਜ

ਲੁਧਿਆਣਾ (ਰਾਜ): ਆਪਣੇ ਪਤੀ ਨਾਲ ਜਾ ਰਹੀ ਇਕ ਔਰਤ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਮੀਰਾ ਦੇਵੀ ਵਜੋਂ ਹੋਈ ਹੈ। ਪੁਲਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ - GST ਘਟਣ ਦੇ ਬਾਵਜੂਦ ਸਸਤਾ ਨਹੀਂ ਹੋਇਆ Verka ਦੁੱਧ! ਜਾਣੋ ਵਜ੍ਹਾ

ਪੁਲਸ ਸ਼ਿਕਾਇਤ ’ਚ ਛੋਟੇ ਲਾਲ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਘਰ ਜਾ ਰਿਹਾ ਸੀ। ਜਦੋਂ ਉਹ ਫੇਜ਼ 8 ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਈ। ਉਸ ਨੇ ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ। ਇਲਾਜ ਦੇ 5 ਦਿਨਾਂ ਦੌਰਾਨ ਉਸ ਦੀ ਹਾਲਤ ’ਚ ਕੋਈ ਸੁਧਾਰ ਨਹੀਂ ਹੋਇਆ ਅਤੇ ਉਹ ਆਪਣੀ ਸੱਟਾਂ ਦੀ ਤਾਬ ਨਾ ਝੱਲਦੀ ਹੋਈ ਦਮ ਤੋੜ ਗਈ। ਪੁਲਸ ਨੇ ਦੋਸ਼ੀ ਦੀ ਪਛਾਣ ਕਰਨ ਅਤੇ ਉਸ ਦਾ ਪਤਾ ਲਗਾਉਣ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News