ਨੌਜਵਾਨਾਂ ਲਈ ਕਾਲ ਬਣੇ ਹੈੱਡਫ਼ੋਨ! ਭਿਆਨਕ ਹਾਦਸੇ ''ਚ ਹੋਈ ਦਰਦਨਾਕ ਮੌਤ (ਵੀਡੀਓ)

Friday, Apr 12, 2024 - 12:29 PM (IST)

ਬਰਨਾਲਾ (ਪੁਨੀਤ ਮਾਨ): ਬਰਨਾਲਾ ਦੇ ਸੇਖਾ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ 2 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੁਲਸ ਨੇ ਜ਼ਖ਼ਮੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ, ਉਸ ਨੇ ਹੈੱਡਫੋਨ ਲਗਾਏ ਹੋਏ ਸਨ, ਜਦਕਿ 2 ਵਿਅਕਤੀ ਬਾਈਕ 'ਤੇ ਬਰਨਾਲਾ ਤੋਂ ਸੇਖਾ ਵੱਲ ਜਾ ਰਹੇ ਸਨ ਅਤੇ 1 ਵਿਅਕਤੀ ਸੇਖਾ ਤੋਂ ਬਰਨਾਲਾ ਵੱਲ ਆ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਕੇਜਰੀਵਾਲ ਦੀ ਮੁਲਾਕਾਤ ਲਈ ਪੰਜਾਬ ਪੁਲਸ ਤੇ ਤਿਹਾੜ ਜੇਲ੍ਹ ਪ੍ਰਸ਼ਾਸਨ ਵਿਚਾਲੇ ਫੱਸਿਆ ਪੇਚ (ਵੀਡੀਓ)

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਕਰਨ ਨੇ ਦੱਸਿਆ ਕਿ ਬਰਨਾਲਾ ਦੇ ਸੇਖਾ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਸੇਖਾ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਦੇਖਿਆ ਕਿ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ ਜਦਕਿ ਦੋ ਵਿਅਕਤੀ ਜ਼ਖ਼ਮੀ ਹੋ ਗਏ ਸਨ, ਇਨ੍ਹਾਂ ਵਿਚੋਂ ਇਕ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ, ਜਿਸ ਤੋਂ ਬਾਅਦ ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਅਤੇ ਦੋਵੇਂ ਜ਼ਖ਼ਮੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦਾ ਅਧੂਰਾ ਸੁਫ਼ਨਾ ਪੂਰਾ ਕਰਨਗੇ ਬਾਪੂ ਬਲਕੌਰ ਸਿੰਘ (ਵੀਡੀਓ)

ਇਸ ਪੂਰੇ ਮਾਮਲੇ 'ਤੇ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਤਾਇਨਾਤ ਡਾ: ਰਾਜਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਤਿੰਨ ਵਿਅਕਤੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿਨ੍ਹਾਂ 'ਚੋਂ ਇਕ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਸ ਦੇ ਨਾਲ ਲਿਆਂਦਾ ਗਿਆ ਦੂਜਾ ਵਿਅਕਤੀ ਗੰਭੀਰ ਜ਼ਖ਼ਮੀ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮੇਂ ਬਾਅਦ ਇਕ ਹੋਰ ਵਿਅਕਤੀ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੈ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News