ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ

Wednesday, Aug 28, 2024 - 01:47 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਬਰਨਾਲਾ ਸੰਗਰੂਰ ਮਾਰਗ ’ਤੇ ਫਰਵਾਹੀ ਵਾਲੀ ਚੁੰਗੀ ਅਤੇ ਬਠਿੰਡਾ ਟੀ-ਪੁਆਇੰਟ ਵਿਚਕਾਰ ਓਵਰਟੇਕ ਕਰਦੇ ਸਮੇਂ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਨਤੀਜਣ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ਬਰਨਾਲਾ ਵਿਖੇ ਜ਼ੇਰੇ ਇਲਾਜ ਸਲੀਮ ਖਾਨ ਵਾਸੀ ਪੱਤੀ ਰੋਡ ਸ਼ਹੀਦ ਭਾਈ ਮਨੀ ਸਿੰਘ ਨਗਰ ਬਰਨਾਲਾ ਨੇ ਦੱਸਿਆ ਕਿ ਉਹ ਆਪਣੇ ਸਾਥੀ ਬਲਵਿੰਦਰ ਸਿੰਘ ਅਤੇ ਜਿਮੀ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਮਜ਼ਦੂਰੀ ਕਰਨ ਲਈ ਜਾ ਰਹੇ ਸੀ ਜਦ ਉਹ ਫਰਵਾਹੀ ਵਾਲੀ ਚੁੰਗੀ ਅਤੇ ਬਠਿੰਡਾ ਟੀ-ਪੁਆਇੰਟ ਵਿਚਕਾਰ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੇ ਓਵਰਟੇਕ ਕਰਦੇ ਸਮੇਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਨਸ਼ਾ ਤਸਕਰਾਂ ਨੂੰ CM ਮਾਨ ਦੀ ਸਿੱਧੀ ਚਿਤਾਵਨੀ (ਵੀਡੀਓ)

ਘਟਨਾ ਤੋਂ ਬਾਅਦ ਕਾਰ ਚਾਲਕ ਰੋਕਣ ਦੀ ਬਜਾਏ ਮੌਕੇ ਤੋਂ ਕਾਰ ਲੈਣ ਕੇ ਫਰਾਰ ਹੋ ਗਿਆ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਸਾਨੂੰ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਿਆ ਆਸ-ਪਾਸ ਦੇ ਕੈਮਰਿਆਂ ਦੀ ਫੁਟੇਜ਼ ਦੇਖ ਕੇ ਕਾਰ ਦਾ ਪਤਾ ਲਗਾਇਆ ਜਾਵੇ ਅਤੇ ਕਾਰ ਚਾਲਕ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਅਹਿਮ ਫ਼ੈਸਲੇ

ਜਦੋਂ ਇਸ ਸਬੰਧੀ ਥਾਣਾ ਸਿਟੀ 2 ਦੇ ਐੱਸ.ਐੱਚ.ਓ. ਇੰਸਪੈਕਟਰ ਲਖਵੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਅਤੇ ਆਸ-ਪਾਸ ਲੱਗੇ ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਜਾਵੇਗੀ ਤਾਂ ਜੋ ਕਾਰ ਚਾਲਕ ਦਾ ਪਤਾ ਲੱਗ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News