ਦੀਵਾਲੀ ਦੀ ਰਾਤ ਬੁੱਝ ਗਿਆ ਘਰ ਦਾ ਚਿਰਾਗ! ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

Wednesday, Oct 22, 2025 - 04:18 PM (IST)

ਦੀਵਾਲੀ ਦੀ ਰਾਤ ਬੁੱਝ ਗਿਆ ਘਰ ਦਾ ਚਿਰਾਗ! ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

ਤਪਾ ਮੰਡੀ (ਸ਼ਾਮ,ਗਰਗ)- ਨਾਮਦੇਵ ਮਾਰਗ ਸਥਿਤ ਸ਼ਾਂਤੀ ਹਾਲ ਕੋਲ ਦੀਵਾਲੀ ਦੀ ਰਾਤ ਤਿੰਨ ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਹੋਰ ਲੋਕ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਬਾਜੀਗਰ ਬਸਤੀ ਆਪਣੇ ਦੋਸਤਾਂ ਰਾਹੁਲ ਸਿੰਘ ਪੁੱਤਰ ਮੇਲਾ ਸਿੰਘ ਅਤੇ ਰਾਜੂ ਸਿੰਘ ਪੁੱਤਰ ਨਾਇਬ ਸਿੰਘ ਵਾਸੀ ਤਪਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਤ ਤਕਰੀਬਨ 9.30 ਵਜੇ ਦੇ ਕਰੀਬ ਘਰ ਤੋਂ ਬਾਜ਼ਾਰ ਸਾਮਾਨ ਖਰੀਦਣ ਲਈ ਜਾ ਰਹੇ ਸੀ। ਜਦੋਂ ਉਹ ਸ਼ਾਂਤੀ ਹਾਲ ਨਜਦੀਕ ਪੁੱਜੇ ਤਾਂ ਅੱਗੇ ਜਾ ਰਹੀ ਪਿੱਕਅਪ ਗੱਡੀ ਨੇ ਇਕਦਮ ਬਰੇਕਾਂ ਮਾਰੀਆਂ ਤਾਂ ਪਿੱਛੇ ਆ ਰਹੇ ਮੋਟਰਸਾਇਕਲ ਨੇ ਵਿਚ ਟੱਕਰ ਮਾਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST

ਤਿੰਨੋਂ ਸਵਾਰ ਡਿੱਗ ਕੇ ਗੰਭੀਰ ਰੂਪ ‘ਚ ਜਖਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਅਤੇ ਨੇੜਲੇ ਦੁਕਾਨਦਾਰਾਂ ਨੇ ਤੁਰੰਤ ਮਿੰਨੀ ਸਹਾਰਾ ਕਲੱਬ ਦੇ ਵਾਲੰਟੀਅਰਾਂ ਨੂੰ ਸੂਚਨਾ ਦਿੱਤੀ ਤਾਂ ਮੌਕੇ 'ਤੇ ਪੁੱਜੀ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਕੁਲਦੀਪ ਸਿੰਘ ਦੀ ਮੌਤ ਹੋ ਗਈ। ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਚੰਡੀਗੜ੍ਹ ਵਿਖੇ ਚੌਗਾਠਾਂ ਦਾ ਕੰਮ ਕਰਦਾ ਸੀ ਤੇ ਦੀਵਾਲੀ ਮਨਾਉਣ ਲਈ ਆਇਆ ਹੋਇਆ ਸੀ। ਕੁਲਦੀਪ ਦੇ ਸਾਥੀ ਰਾਜੂ ਸਿੰਘ ਅਤੇ ਰਾਹੁਲ ਸਿੰਘ ਦੀ ਗੰਭੀਰ ਹਾਲਤ ਦੇਖਦਿਆਂ ਬਾਹਰਲੇ ਹਸਪਤਾਲਾਂ ‘ਚ ਰੈਫਰ ਕਰ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਜ਼ਬਰਦਸਤ ਧਮਾਕਾ! 2 ਔਰਤਾਂ ਸਣੇ ਕਈ ਲੋਕ ਆਏ ਲਪੇਟ 'ਚ, ਪੈ ਗਈਆਂ ਭਾਜੜਾਂ

ਜਦ ਇਸ ਘਟਨਾ ਬਾਰੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਖੁਸ਼ੀਆਂ ਦਾ ਤਿਉਹਾਰ ਗਮੀ ‘ਚ ਬਦਲ ਗਿਆ। ਘਟਨਾ ਦਾ ਪਤਾ ਲੱਗਦੇ ਹੀ ਚੌਂਕੀ ਇੰਚਾਰਜ ਕਰਮਜੀਤ ਸਿੰਘ, ਥਾਣੇਦਾਰ ਸਤਿਗੁਰ ਸਿੰਘ ਦੀ ਅਗਵਾਈ ‘ਚ ਪੁੱਜੀ ਪੁਲਸ ਪਾਰਟੀ ਨੇ ਘਟਨਾ ਵਾਲੀ ਥਾਂ 'ਤੇ ਪਹੁੰਚਕੇ ਸੀ.ਸੀ.ਟੀ.ਵੀ. ਕੈਮਰੇ ਖੰਘਾਲਣ 'ਤੇ ਪਤਾ ਲੱਗਾ ਕਿ ਪਿੱਕਅਪ ਗੱਡੀ ਦੇ ਇੱਕਦਮ ਬਰੇਕਾਂ ਲਾਉਣ ਨਾਲ ਇਹ ਹਾਦਸਾ ਵਾਪਰਿਆ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਮੋਰਚਰੀ ਰੂਮ ਬਰਨਾਲਾ ਭੇਜ ਦਿੱਤਾ ਹੈ। ਇਸ ਹਾਦਸੇ ‘ਚ ਮੋਟਰਸਾਇਕਲ ਹਾਦਸਾਗ੍ਰਸਤ ਹੋ ਕੇ ਨੁਕਸਾਨੇ ਗਏ ਹਨ। 


author

Anmol Tagra

Content Editor

Related News