ਡੇਰਾ ਬਾਬਾ ਇੰਦਰ ਦਾਸ ਨੇੜੇ ਵਾਪਰਿਆ ਭਿਆਨਕ ਹਾਦਸਾ! ਦਵਾਈ ਲੈਣ ਜਾ ਰਹੇ ਵਿਅਕਤੀ ਦੀ ਮੌਤ

Monday, Mar 02, 2026 - 02:17 PM (IST)

ਡੇਰਾ ਬਾਬਾ ਇੰਦਰ ਦਾਸ ਨੇੜੇ ਵਾਪਰਿਆ ਭਿਆਨਕ ਹਾਦਸਾ! ਦਵਾਈ ਲੈਣ ਜਾ ਰਹੇ ਵਿਅਕਤੀ ਦੀ ਮੌਤ

ਤਪਾ ਮੰਡੀ (ਸ਼ਾਮ,ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ‘ਤੇ ਸਥਿਤ ਡੇਰਾ ਬਾਬਾ ਇੰਦਰਦਾਸ ਨੇੜੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰੀ, ਜਿਸ ਕਾਰਨ ਇੱਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ,ਜਿਸ ਨੂੰ ਏਮਜ ਹਸਪਤਾਲ ਬਠਿੰਡਾ ਦਾਖਲ ਕਰਵਾਇਆ ਗਿਆ।

ਇਸ ਸਬੰਧੀ ਮ੍ਰਿਤਕ ਦੇ ਛੋਟੇ ਭਰਾ ਬੱਬੀ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਆਤਮਾ ਸਿੰਘ ਆਪਣੇ ਸਾਥੀ ਹਾਕਮ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਢਿਲਵਾਂ ਨਾਲ ਮੋਟਰਸਾਈਕਲ ‘ਤੇ ਸਵਾਰ ਹੋਕੇ ਰਾਮਪੁਰਾ ਤੋਂ ਦਵਾਈ ਲੈਣ ਲਈ ਜਾ ਰਹੇ ਸੀ ਜਾ ਰਹੇ ਸਨ,ਜਦ ਉਹ ਬਾਬਾ ਇੰਦਰਦਾਸ ਡੇਰੇ ਨੇੜੇ ਪੁੱਜੇ ਤਾਂ ਕਿ ਅਚਾਨਕ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸਵਾਰ ਸੜਕ ‘ਤੇ ਦੂਰ ਤੱਕ ਜਾ ਡਿੱਗੇ ,ਜਿਨ੍ਹਾਂ ਵਿੱਚੋਂ ਇੱਕ ਨੋਜਵਾਨ ਗੁਰਮੀਤ ਸਿੰਘ ਦੀ ਮੋਕੇ ਤੇ ਹੀ ਮੋਤ ਹੋ ਗਈ ਅਤੇ ਸਾਥੀ ਹਾਕਮ ਸਿੰਘ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਮਿੰਨੀ ਸਹਾਰਾ ਕਲੱਬ ਦੀ ਐਬੂਲੈਂਸ਼ ਰਾਹੀਂ ਸਿਵਲ ਹਸਪਤਾਲ ਤਪਾ ਦਾਖਲ ਕਰਵਾਇਆ ਪਰ ਹਾਲਤ ਗੰਭੀਰ ਦੇਖਦਿਆਂ ਏਮਜ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ। ਇਸ ਹਾਦਸੇ ‘ਚ ਮੋਟਰਸਾਈਕਲ ਪੂਰੀ ਤਰ੍ਹਾਂ ਨਾਲ ਨੁਕਸਾਨੀ ਹੋ ਗਿਆ। ਹਾਦਸੇ ਤੋਂ ਬਾਅਦ ਦੋਸ਼ੀ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਬੰਤ ਸਿੰਘ ਅਤੇ ਪੁਲਸ ਚੌਂਕੀ ਤਪਾ ਤੋਂ ਥਾਣੇਦਾਰ ਸਤਿਗੁਰ ਸਿੰਘ ਅਤੇ ਕਾਂਸਟੇਬਲ ਗੁਰਮੇਲ ਸਿੰਘ ਨੇ ਘਟਨਾ ਥਾਂ ਤੇ ਪਹੁੰਚਕੇ ਮਿ੍ਰਤਕ ਗੁਰਮੀਤ ਸਿੰਘ ਦੀ ਲਾਸ਼ ਨੂੰ ਕਬਜੇ ‘ਚ ਲੈਕੇ ਮਿੰਨੀ ਸਹਾਰਾ ਕਲੱਬ ਦੀ ਐਬੂਲੈਂਸ਼ ਰਾਹੀਂ ਮੋਰਚਰੀ ਰੂਮ ਬਰਨਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ, ਜਿੱਥੇ ਮਾਹੌਲ ਗਮਗੀਨ ਬਣ ਗਿਆ। ਪੁਲਿਸ ਵੱਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਕੇ ਦੋਸ਼ੀ ਵਾਹਨ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Anmol Tagra

Content Editor

Related News