ਬਰਨਾਲਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ! ਕਾਰ ਦੇ ਉੱਡੇ ਪਰਖੱਚੇ

Friday, Aug 14, 2026 - 12:41 PM (IST)

ਬਰਨਾਲਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ! ਕਾਰ ਦੇ ਉੱਡੇ ਪਰਖੱਚੇ

ਬਰਨਾਲਾ (ਪੁਨੀਤ): ਅਵਾਰਾ ਪਸ਼ੂਆਂ ਕਾਰਨ ਲਗਾਤਾਰ ਵੱਡੇ ਸੜਕੀ ਹਾਦਸੇ ਹੁੰਦੇ ਨਜ਼ਰ ਆ ਰਹੇ ਹਨ। ਅਜਿਹੇ ਹਾਦਸੇ ਬਰਨਾਲਾ ਦੇ ਹੰਡਿਆਇਆ ਰੋਡ ਤੋਂ ਲਗਾਤਾਰ ਸਾਹਮਣੇ ਆ ਰਹੇ ਹਨ। ਜਿੱਥੇ ਪਿਛਲੇ ਲੰਘੀ ਰਾਤ ਨੂੰ ਬਰਨਾਲਾ ਦੇ ਹੰਡਿਆਇਆ ਰੋਡ 'ਤੇ ਇਕ ਕਾਰ ਅਤੇ ਬਲੈਰੋ ਪਿਕਅਪ ਦੀ ਆਹਮੋ-ਸਾਹਮਣੀ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿਚ ਕਾਰ ਚਾਲਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖ਼ਮੀ ਕਾਰ ਚਾਲਕ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਦੇ ਵਾਰਡ ਨੰਬਰ 9 ਦਾ ਰਹਿਣ ਵਾਲਾ ਅਜੇ ਕੁਮਾਰ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਵੀ ਅਵਾਰਾ ਪਸ਼ੂ ਦੇ ਗੱਡੀ ਅੱਗੇ ਆਉਣ ਕਾਰਨ ਹੋਇਆ ਹੈ।

ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਕਾਂਸਟੇਬਲ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਇਕ ਸੜਕ ਹਾਦਸੇ ਦੀ ਜਾਣਕਾਰੀ ਮਿਲੀ ਸੀ। ਜਿਸ ਨੂੰ ਲੈਕੇ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਢਲੀ ਜਾਣਕਾਰੀ ਤੇ ਇਹ ਪਤਾ ਲੱਗਿਆ ਹੈ ਕਿ ਅਵਾਰਾ ਪਸ਼ੂ ਆਉਣ ਕਾਰਨ ਗੱਡੀ ਵੱਲੋਂ ਕੱਟ ਮਾਰਿਆ ਗਿਆ ਸੀ। ਜਿੱਥੇ ਸੰਤੁਲਨ ਵਿਗੜਨ ਕਾਰਨ ਦੋਨੋ ਕਾਰ ਅਤੇ ਬਲੈਰੋ ਪਿਕਅਪ ਦੀ ਆਹਮੋ-ਸਾਹਮਣੇ ਟੱਕਰ ਹੋਈ ਹੈ ਅਤੇ ਕਾਰ ਚਾਲਕ ਦੀ ਹਾਲਤ ਨਾਜ਼ੁਕ ਹੈ। ਇਸ ਮਾਮਲੇ ਸਬੰਧੀ ਸਬੰਧਤ ਪੁਲਸ ਥਾਣੇ ਨੂੰ ਸੂਚਨਾ ਦੇ ਦਿੱਤੀ ਗਈ ਹੈ। 

ਹਾਦਸੇ ਵਿਚ ਕਾਰ ਵੀ ਚਕਨਾਚੂਰ ਹੋ ਗਈ ਉੱਥੇ ਬਲੈਰੋ ਪਿਕਅਪ ਗੱਡੀ ਵੀ ਸੜਕ ਉੱਪਰ ਪਲਟ ਗਈ। ਦੂਜੇ ਪਾਸੇ ਐਬੂਲੈਂਸ ਡਰਾਈਵਰ ਸੋਮਾ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਹਾਦਸਾ ਰਾਤ ਸਮੇਂ ਵਾਪਰਿਆ ਜਿੱਥੇ ਕਾਰ ਚਾਲਕ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਦੇ ਵਾਰਡ ਨੰਬਰ 9 ਦੇ ਰਹਿਣ ਵਾਲੇ ਅਜੇ ਕੁਮਾਰ ਨੂੰ ਬਰਨਾਲਾ ਦੇ ਪ੍ਰਾਈਵੇਟ ਹਸਪਤਾਲ ਵਿਚ ਲਿਆਂਦਾ ਗਿਆ ਹੈ। ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਸ ਮੌਕੇ ਹਾਦਸੇ ਵਾਲੀ ਜਗ੍ਹਾ ਨੇੜਲੇ ਦੁਕਾਨਦਾਰ ਰਾਜੂ ਸਹੋਤਾ ਨੇ ਪ੍ਰਸ਼ਾਸਨ ਤੋਂ ਮੰਗ ਕਰਦੇ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ  ਰੋਜਾਨਾ ਬਰਨਾਲਾ - ਹੰਡਿਆਇਆ ਰੋਡ ਤੇ ਹਾਦਸੇ ਵਾਪਰ ਰਹੇ ਹਨ। ਅਵਾਰਾ ਪਸ਼ੂਆਂ ਦਾ ਹੱਲ ਕਰਕੇ ਲੋਕਾਂ ਦੀ ਕੀਮਤੀ ਜਾਨ ਬਚਾਈ ਜਾਵੇ ਅਤੇ ਸੜਕ ਨੂੰ ਚੋੜੀ ਕਰਵਾ ਕੇ ਸੜਕ ਵਿਚਕਾਰ ਡਿਵਾਈਡਰ ਬਣਾਇਆ ਜਾਵੇ, ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚ ਸਕਣ। ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ ਅਤੇ ਕਈ ਕੀਮਤੀ ਜਾਨਾ ਜਾ ਚੁੱਕੀਆਂ ਹਨ। ਪਰ ਅਜੇ ਤੱਕ ਕੋਈ ਵੀ ਅਵਾਰਾ ਪਸ਼ੂਆਂ ਦਾ ਹੱਲ ਨਹੀਂ ਹੋਇਆ। 


author

Anmol Tagra

Content Editor

Related News