ਅਵਾਰਾ ਕੁੱਤੇ ਕਾਰਨ ਗਈਆਂ 2 ਜਾਨਾਂ!
Monday, Mar 09, 2026 - 02:35 PM (IST)
ਫ਼ਤਿਹਗੜ੍ਹ ਸਾਹਿਬ (ਵਿਪਨ/ਜਗਦੇਵ): ਫ਼ਤਿਹਗੜ੍ਹ ਸਾਹਿਬ ਦੇ ਹਲਕਾ ਬਸੀ ਪਠਾਣਾ ਦੇ ਅਧੀਨ ਆਉਂਦੇ ਪਿੰਡ ਸ਼ਹੀਦਗੜ੍ਹ ਦੇ ਨਜ਼ਦੀਕ ਇਕ ਅਵਾਰਾ ਕੁੱਤੇ ਕਾਰਨ ਵਾਪਰੇ ਸੜਕ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਅਵਾਰਾ ਕੁੱਤਾ ਮੋਟਰਸਾਈਕਲ ਅੱਗੇ ਆਉਣ ਕਾਰਨ ਦੋ ਮੋਟਰਸਾਈਕਲ ਆਪਸ ਵਿਚ ਟਕਰਾ ਗਏ ਅਤੇ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿਖੇ ਇਲਾਜ ਲਈ ਲਜਾਇਆ ਗਿਆ, ਉੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਥਾਣਾ ਪਸੀ ਪਠਾਣਾ ਦੇ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਵੱਲੋਂ ਇਕ ਰੁਕਾ ਮਸੂਲ ਹੋਇਆ ਸੀ, ਜਿਸ ਵਿਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਅੱਗੇ ਕੁੱਤਾ ਆਉਣ ਕਾਰਨ ਆਪਸ ਵਿਚ ਟੱਕਰ ਹੋ ਗਈ ਸੀ। ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਫ਼ਤਿਹਗੜ੍ਹ ਸਾਹਿਬ ਸਿਵਲ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਉੱਥੇ ਹੀ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ 26 ਸਾਲਾ ਨੌਜਵਾਨ ਅਨੁਰਾਗ ਅਤੇ ਦੂਸਰਾ 49 ਸਾਲਾ ਵਿਅਕਤੀ ਨਛੱਤਰ ਦੱਸਿਆ ਜਾ ਰਿਹਾ ਹੈ। ਅਨੁਰਾਗ ਬੰਦਾ ਬਹਾਦਰ ਕਾਲਜ ਵਿਚ ਸਫਾਈ ਸੇਵਕ ਵਜੋਂ ਤਾਇਨਾਤ ਸੀ ਅਤੇ ਨਛੱਤਰ ਫੈਕਟਰੀ ਵਿਚ ਕੰਮ ਕਰਦਾ ਸੀ। ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
