ਬਠਿੰਡਾ 'ਚ ਵਾਪਰਿਆ ਦਰਦਨਾਕ ਹਾਦਸਾ, ਬੁਲੇਟ ਸਵਾਰ ਦੋ ਨੌਜਵਾਨਾਂ ਦੇ ਘਰਾਂ 'ਚ ਪਏ ਵੈਣ
Thursday, Oct 15, 2020 - 01:15 PM (IST)
ਬਠਿੰਡਾ (ਬਲਵਿੰਦਰ) : ਮਾਨਸਾ ਰੋਡ 'ਤੇ ਕੋਟਸ਼ਮੀਰ ਅਤੇ ਕਟਾਰ ਸਿੰਘ ਵਾਲਾ ਦੇ ਵਿਚਕਾਰ ਸੜਕ ਹਾਦਸਾ ਵਾਪਰਨ ਕਰਕੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਬਠਿੰਡਾ ਵੱਲੋਂ ਤੇਜ਼ ਰਫ਼ਤਾਰ ਬੁਲੇਟ ਬਾਈਕ ਸਵਾਰ ਨੌਜਵਾਨਾਂ ਨਾਲ ਵਾਪਰਿਆ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਬਾਈਕ ਸਵਾਰ ਨੌਜਵਾਨ ਬਠਿੰਡਾ ਦੀ ਤਰਫੋਂ ਤੇਜ਼ ਰਫ਼ਤਾਰ ਬੁਲੇਟ 'ਤੇ ਆ ਰਹੇ ਸਨ ਕਿ ਅਚਾਨਕ ਹੀ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਰਕੇ ਸੜਕੇ ਕੰਢੇ ਲੱਗੇ ਦਰਖ਼ਤ ਨਾਲ ਟਕਰਾ ਗਏ। ਇਸ ਦੌਰਾਨ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜਸੇਵੀ ਸੰਸਥਾ ਨੌਜਵਾਨ ਵੇਲਫੇਅਰ ਸੋਸਾਇਟੀ ਦੇ ਮੈਂਬਰ ਕਮਲਜੀਤ ਸਿੰਘ, ਜੈਕਰਨ ਰਾਇਲ, ਮਨਿਕ ਗਰਗ, ਰਾਕੇਸ਼ ਜਿੰਦਲ, ਵਿਸ਼ਾਲ ਚੌਹਾਨ ਐਂਬੁਲੇਂਸ ਸਮੇਤ ਮੌਕੇ 'ਤੇ ਪੁੱਜੇ। ਟੱਕਰ ਇੰਨੀਂ ਭਿਆਨਕ ਸੀ ਕਿ ਬੁਲੇਟ ਬਾਈਕ ਸਵਾਰ ਦੋਵਾਂ ਨੌਜਵਾਨਾਂ ਦੀਆਂ ਲੱਤਾਂ ਵੀ ਟੁੱਟ ਗਈਆਂ ਅਤੇ ਮੌਕੇ 'ਤੇ ਹੀ ਦੋਹਾਂ ਦੀ ਮੌਤ ਹੋ ਗਈ। ਪੁਲਸ ਟੀਮ ਨੂੰ ਮੌਕੇ 'ਤੇ ਬੁਲਾ ਕੇ ਸੰਸਥਾ ਮੈਂਬਰਾਂ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਪਛਾਣ ਮਹਿਕਦੀਪ ਸਿੰਘ (21 ਸਾਲ) ਪੁੱਤਰ ਕੁਲਦੀਪ ਸਿੰਘ ਅਤੇ ਅਰਪਣਦੀਪ ਸਿੰਘ (20 ਸਾਲ) ਪੁੱਤਰ ਬਾਲਾ ਸਿੰਘ ਨਿਵਾਸੀ ਮੌੜ ਚੜਤ ਸਿੰਘ ਵਾਲਾ ਦੇ ਤੌਰ 'ਤੇ ਹੋਈ ਹੈ।
ਇਹ ਵੀ ਪੜ੍ਹੋ : ਮੀਟਿੰਗ ਕਰ ਰਹੇ ਭਾਜਪਾ ਵਰਕਰਾਂ ਦਾ ਕਿਸਾਨਾਂ ਵਲੋਂ ਘਿਰਾਓ, ਪੁਲਸ ਨੇ ਕੀਤਾ ਲਾਠੀਚਾਰਜ
ਇਹ ਵੀ ਪੜ੍ਹੋ : ਤਰੁਣ ਚੁਘ ਦਾ ਖ਼ੁਲਾਸਾ, ਅਕਾਲੀ ਦਲ ਤੇ ਕਾਂਗਰਸ ਦੇ ਕਈ ਲੀਡਰ ਭਾਜਪਾ 'ਚ ਆਉਣ ਨੂੰ ਤਿਆਰ