ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

Tuesday, Jun 03, 2025 - 04:30 PM (IST)

ਸੜਕ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ਉਪਰ ਅੱਜ ਦੁਪਹਿਰ ਇਕ ਕਾਰ ਤੇ ਮੋਟਸਾਈਕਲ ਵਿਚਕਾਰ ਹੋਏ ਹਾਦਸੇ ’ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀ ਮੋਹਨਦੀਪ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਥਾਨਕ ਸ਼ਹਿਰ ਤੋਂ ਸੁਨਾਮ ਨੂੰ ਜਾਂਦੀ ਮੁੱਖ ਸੜਕ ਉੱਪਰ ਪਿੰਡ ਫੱਗੂਵਾਲਾ ਨੇੜੇ ਇਕ ਮੋਟਰਸਾਈਕਲ ਤੇ ਕਾਰ ਵਿਚਕਾਰ ਟੱਕਰ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਖੰਡੇ-ਕਿਰਪਾਨਾਂ ਦਿਖਾ ਕੇ ਲੁੱਟ ਕੇ ਲੈ ਗਏ ਸ਼ਰਾਬ ਦਾ ਠੇਕਾ

ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਦਿਆਲਪੁਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਜਦੋਂ ਭਵਾਨੀਗੜ੍ਹ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਇਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News