ਛੱਪੜ ''ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ

Friday, Oct 23, 2026 - 08:35 PM (IST)

ਛੱਪੜ ''ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ

ਫ਼ਤਿਹਗੜ੍ਹ ਸਾਹਿਬ (ਬਿਪਨ): ਪਿੰਡ ਬਲਾੜਾ ਨੇੜੇ ਇਕ ਹਾਦਸੇ ਵਿਚ ਟਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਟਰੈਕਟਰ-ਟਰਾਲੀ ਸਮੇਤ ਛੱਪੜ ਵਿਚ ਜਾ ਡਿੱਗਿਆ, ਜਿਸ ਕਾਰਨ 54 ਸਾਲਾ ਇਕ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ ਵਾਸੀ ਪਿੰਡ ਬਲਾੜਾ ਵਜੋਂ ਹੋਈ ਹੈ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਤਜਿੰਦਰ ਸਿੰਘ ਦਾਣਾ ਮੰਡੀ ਸਰਹਿੰਦ ਤੋਂ ਝੋਨਾ ਸਿੱਟ ਕੇ ਟਰੈਕਟਰ-ਟਰਾਲੀ ਰਾਹੀਂ ਆਪਣੇ ਪਿੰਡ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਬਲਾੜਾ ਦੇ ਨੇੜੇ ਪਹੁੰਚਿਆ ਤਾਂ ਟਰੈਕਟਰ ਤੋਂ ਸੰਤੁਲਨ ਵਿਗੜ ਗਿਆ। ਇਸ ਕਾਰਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਿੰਡ ਦੇ ਛੱਪੜ ਵਿਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ ਤਜਿੰਦਰ ਸਿੰਘ ਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਰਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਮਨਵੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾਇਆ ਅਤੇ ਇਸ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। 


author

Anmol Tagra

Content Editor

Related News