ਮੱਥਾ ਟੇਕਣ ਜਾ ਰਹੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਵਾਪਰ ਗਈ ਅਣਹੋਣੀ
Wednesday, Sep 04, 2024 - 08:30 AM (IST)

ਦੋਰਾਹਾ (ਵਿਨਾਇਕ)- ਮੱਥਾ ਟੇਕਣ ਜਾ ਰਹੇ ਪਰਿਵਾਰ ਦੇ ਮੋਟਰਸਾਈਕਲ ਨੂੰ ਦੋਰਾਹਾ ਨੇੜੇ ਜੀ.ਟੀ. ਰੋਡ 'ਤੇ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਕਾਰ ਵੱਲੋਂ ਜੋਰਦਾਰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਇਕ ਔਰਤ ਦੀ ਦਰਦਨਾਕ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਅਦਾਰੇ, ਜਾਰੀ ਹੋ ਗਏ ਨਵੇਂ ਹੁਕਮ
ਇਸ ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਿੰਡ ਹੇਡੋਂ, ਥਾਣਾ ਸਮਰਾਲਾ, ਜ਼ਿਲਾ ਲੁਧਿਆਣਾ ਨੇ ਦੱਸਿਆ ਕਿ ਉਸਦਾ ਜੀਜਾ ਗੋਬਿੰਦਰ ਸਿੰਘ ਅਤੇ ਮੇਰੀ ਭੈਣ ਰੁਪਿੰਦਰ ਕੌਰ ਅਤੇ ਉਨ੍ਹਾਂ ਦਾ ਭਤੀਜਾ ਹਰਦੀਪ ਸਿੰਘ ਬੁਲੇਟ ਮੋਟਰਸਾਈਕਲ 'ਤੇ ਲੁਧਿਆਣਾ ਤੋਂ ਪਿੰਡ ਦਵਾਲਾ (ਸਮਰਾਲਾ) ਵਿਖੇ ਮੱਥਾ ਟੇਕਣ ਲਈ ਆ ਰਹੇ ਸੀ। ਜਦੋਂ ਉਹ ਜੀ.ਟੀ. ਰੋਡ ‘ਤੇ 3ਜੇ ਢਾਬੇ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਕਤ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਸ ਦੀ ਭੈਣ ਰੁਪਿੰਦਰ ਕੌਰ, ਜੀਜਾ ਗੋਬਿੰਦਰ ਸਿੰਘ ਅਤੇ ਭਤੀਜਾ ਹਰਦੀਪ ਸਿੰਘ ਤਿੰਨੋਂ ਮੋਟਰਸਾਈਕਲ ਸਮੇਤ ਸੜਕ 'ਤੇ ਡਿੱਗ ਪਏ, ਅਤੇ ਗੰਭੀਰ ਜ਼ਖ਼ਮੀ ਹੋ ਗਏ। ਬਾਅਦ 'ਚ ਰਾਹਗੀਰਾਂ ਨੇ ਜ਼ਖਮੀਆਂ ਨੂੰ ਚੁੱਕ ਕੇ ਮੁੱਢਲੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਭੈਣ ਰੁਪਿੰਦਰ ਕੌਰ ਨੂੰ ਡਾਕਟਰ ਸਾਹਿਬ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ ਜਖ਼ਮੀਆਂ ਗੋਬਿੰਦਰ ਸਿੰਘ ਅਤੇ ਹਰਦੀਪ ਸਿੰਘ ਨੂੰ ਹਸਪਤਾਲ ‘ਚ ਦਾਖ਼ਲ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਵੱਲੋਂ ਇਕ ਹੋਰ ਪੱਤਰ ਜਾਰੀ
ਦੋਰਾਹਾ ਪੁਲਸ ਨੇ ਮ੍ਰਿਤਕਾਂ ਦੇ ਭਰਾ ਜੀਤ ਸਿੰਘ ਦੇ ਬਿਆਨ ‘ਤੇ ਕਾਰ ਦੇ ਚਾਲਕ ਰਾਹੁਲ ਕੁਮਾਰ ਪੁੱਤਰ ਫੱਗੂ ਰਾਮ ਵਾਸੀ ਅੰਬਾਲਾ ਰੋਡ, ਨਿਰਪਾਲਪੁਰ, ਸਹਾਰਨਪੁਰ, ਉੱਤਰ ਪ੍ਰਦੇਸ਼ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਉੱਥੇ ਹੀ ਹਾਦਸੇ ਵਿਚ ਸ਼ਾਮਲ ਵਾਹਨਾਂ ਅਤੇ ਮ੍ਰਿਤਕਾਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤੀ ਹੈ।
ਕੀ ਕਹਿੰਦੇ ਹਨ ਪੁਲਸ ਜਾਂਚ ਅਧਿਕਾਰੀ?
ਇਸ ਸਬੰਧੀ ਜਦੋਂ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਸਤਪਾਲ ਸਿੰਘ ਇੰਚਾਰਜ ਪੁਲਸ ਚੌਕੀ ਦੋਰਾਹਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕਾਰ ਚਾਲਕ ਰਾਹੁਲ ਕੁਮਾਰ ਵਿਰੁੱਧ ਧਾਰਾ 281, 106(1), 125, 324(4) ਬੀਐਨਐਸ ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮ ਦੀ ਜਲਦ ਗ੍ਰਿਫ਼ਤਾਰੀ ਲਈ ਵੱਡੇ ਪੱਧਰ ‘ਤੇ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8