ਫ਼ਰੀਦਕੋਟ ''ਚ ਵਾਪਰਿਆ ਸੜਕ ਹਾਦਸਾ! ਤਿੰਨ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ
Monday, Sep 29, 2025 - 06:38 PM (IST)

ਫ਼ਰੀਦਕੋਟ (ਜਗਤਾਰ ਦੁਸਾਂਝ): ਫ਼ਰੀਦਕੋਟ ਤੋਂ ਕੋਟਕਪੂਰਾ ਰੋਡ ਉੱਪਰ ਅੱਜ ਇਕ ਸੜਕੀ ਹਾਦਸਾ ਵਾਪਰ ਗਿਆ, ਜਿਸ ਵਿਚ ਤਿੰਨ ਗੱਡੀਆਂ ਟਕਰਾਅ ਗਈਆਂ। ਜਾਣਕਾਰੀ ਮੁਤਾਬਕ ਫਰੀਦਕੋਟ ਤੋਂ ਇਕ ਗੱਡੀ ਜਾ ਰਹੀ ਸੀ ਤੇ ਇਕ ਕੋਟਕਪੂਰਾ ਵਾਲੇ ਪਾਸੇ ਤੋਂ ਆ ਰਹੀ ਸੀ। ਇਸ ਦੌਰਾਨ ਓਵਰਟੈਕ ਦੀ ਕੋਸ਼ਿਸ਼ ਵਿਚ ਗੱਡੀਆਂ ਆਪਸ ਵਿਚ ਟਕਰਾਅ ਗਈਆਂ। ਇਸ ਦੌਰਾਨ ਇਕ ਕਾਰ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਅਤੇ ਮੌਕੇ 'ਤੇ ਪੁਲਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਹਾਲਾਂਕਿ ਇਸ ਹਾਦਸੇ ਬਾਰੇਕਾਰ ਚਾਲਕਾਂ ਵੱਲੋਂ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - GST ਘਟਣ ਦੇ ਬਾਵਜੂਦ ਸਸਤਾ ਨਹੀਂ ਹੋਇਆ Verka ਦੁੱਧ! ਜਾਣੋ ਵਜ੍ਹਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਐੱਸ.ਆਈ. ਗੁਰਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਥਾਣੇ ਦੇ ਵਿਚ ਅਤਲਾਹ ਮਿਲੀ ਸੀ ਕਿ ਫਰੀਦਕੋਟ ਤੋਂ ਘੁੜਪੂਰਾ ਰੋਡ ਨਜ਼ਦੀਕ ਸ਼ਾਹੀ ਬੇਲੀ ਦੇ ਇਕ ਕਾਰ ਐਕਸੀਡੈਂਟ ਹੋਇਆ ਹੈ। ਉਨ੍ਹਾਂ ਨੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਗੱਡੀਆਂ ਦਾ ਕਾਫੀ ਨੁਕਸਾਨ ਹੋਇਆ ਸੀ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8