ਜੈਤੋਂ ''ਚ ਵਾਪਰੇ ਭਿਆਨਕ ਹਾਦਸੇ ''ਚ 2 ਨੌਜਵਾਨਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ
Monday, Sep 28, 2026 - 03:23 PM (IST)
ਫ਼ਰੀਦਕੋਟ (ਜਗਤਾਰ ਸਿੰਘ): ਫ਼ਰੀਦਕੋਟ ਵਿਚ ਜੈਤੋਂ ਦੇ ਪਿੰਡ ਸੇਢਾ ਸਿੰਘ ਵਾਲਾ ਨੇੜੇ ਐਤਵਾਰ ਦੇਰ ਰਾਤ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਮ ਬੱਬੂ ਸਿੰਘ (37) ਪੁੱਤਰ ਰਾਜਿੰਦਰ ਸਿੰਘ ਅਤੇ ਰਮਨਦੀਪ ਸਿੰਘ (24) ਪੁੱਤਰ ਸੀਰਾ ਸਿੰਘ ਦੋਵੇਂ ਵਾਸੀ ਸੇਢਾ ਸਿੰਘ ਵਾਲਾ ਵਜੋਂ ਹੋਈ ਹੈ। ਦੋ ਹੋਰ ਜ਼ਖ਼ਮੀ ਨੌਜਵਾਨਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋਂ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਹਾਦਸਾ ਪਿੰਡ ਦਲ ਸਿੰਘ ਵਾਲਾ ਵੱਲੋਂ ਜਾਣ ਵਾਲੇ ਕੱਚੇ ਰਾਹ 'ਤੇ ਸਰਪੰਚ ਬਿੱਟੂ ਦੇ ਘਰ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ, ਇਕ ਮੋਟਰਸਾਈਕਲ 'ਤੇ ਦੋ ਨੌਜਵਾਨ ਪਿੰਡ ਸੇਢਾ ਸਿੰਘ ਵਾਲਾ ਤੋਂ ਜੈਤੋਂ ਵੱਲ ਜਾ ਰਹੇ ਸਨ, ਜਦਕਿ ਦੂਜੇ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਜੈਤੋਂ ਤੋਂ ਸੇਢਾ ਸਿੰਘ ਵਾਲਾ ਵੱਲ ਜਾ ਰਹੇ ਸਨ। ਇਸੇ ਦੌਰਾਨ ਦੋਹਾਂ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀਂ ਟੱਕਰ ਹੋ ਗਈ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਣ 'ਤੇ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਜੈਤੋਂ ਦੇ ਮੈਂਬਰ ਮੀਤਾ ਸਿੰਘ ਮੀਤਾ, ਗੋਰਾ ਔਲਖ, ਲਲਿਤ ਸ਼ਰਮਾ ਰਾਜੂ ਤੇ ਰਾਹੁਲ ਬਾਂਸਲ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀਆਂ ਤੇ ਮ੍ਰਿਤਕਾਂ ਨੂੰ ਜੈਤੋਂ ਦੀ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਨੂੰ ਮੁੱਢਲੇ ਇਲਾਜ ਮਗਰੋਂ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀਆਂ ਤੇ ਮ੍ਰਿਤਕਾਂ ਨੂੰ ਜੈਤੋਂ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਨੂੰ ਮੁੱਢਲੇ ਇਲਾਜ ਮਗਰੋਂ ਫਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ।
ਹਾਦਸੇ ਦੀ ਸੂਚਨਾ ਡੀ. ਐੱਸ. ਪੀ. ਇਕਬਾਲ ਸਿੰਘ ਸਮੇਤ ਥਾਣਾ ਜੈਤੋ ਪੁਲਸ ਨੂੰ ਦਿੱਤੀ ਗਈ, ਜਿਸ ਮਗਰੋਂ ਪੁਲਸ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
