ਧਾਰਮਿਕ ਅਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਗੱਡੀ ਨਾਲ ਵਾਪਰਿਆ ਭਿਆਨਕ ਹਾਦਸਾ, ਪੈ ਗਿਆ ਚੀਕ-ਚਿਹਾੜਾ
Tuesday, Aug 13, 2024 - 10:04 AM (IST)
ਫ਼ਤਿਹਗੜ੍ਹ ਸਾਹਿਬ (ਵਿਪਨ ਭਾਰਦਵਾਜ): ਧਾਰਮਿਕ ਅਸਥਾਨ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਭਿਆਨਕ ਹਾਦਸੇ ਵਿਚ ਇਕ ਸ਼ਰਧਾਲੂ ਦੀ ਮੌਤ ਹੋ ਗਈ, ਜਦਕਿ 5 ਸ਼ਰਧਾਲੂ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਮੰਦਰ ਦੇ ਦਰਸ਼ਨ ਕਰ ਕੇ ਪਰਤ ਰਹੇ ਸਨ ਕਿ ਹਾਦਸੇ ਵਿਚ ਹੀ ਇਹ ਭਾਣਾ ਵਾਪਰ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ
ਜਾਣਕਾਰੀ ਮੁਤਾਬਕ ਕੁਝ ਸ਼ਰਧਾਲੂ ਮਹਿੰਦਰਾ ਪਿੱਕਅੱਪ ਗੱਡੀ 'ਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਗਏ ਸਨ। ਦਰਸ਼ਨ ਕਰ ਕੇ ਵਾਪਸ ਪਰਤਦਿਆਂ ਜਦੋਂ ਉਹ ਸਰਹਿੰਦ ਦੇ ਤਰਖਾਣ ਮਾਜਰਾ ਟੀ-ਪੁਆਇੰਟ ਨੇੜੇ ਪਹੁੰਚੇ ਤਾਂ ਇੱਥੇ ਉਨ੍ਹਾਂ ਦੀ ਗੱਡੀ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਰਾਜਪਾਲ ਸਿੰਘ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੱਡੀ ਵਿਚ ਸਵਾਰ ਸੁਖਵਿੰਦਰ ਸਿੰਘ, ਯਾਦਵਿੰਦਰ ਸਿੰਘ, ਖੁਸ਼ਵੀਰ ਸਿੰਘ, ਛੋਟਾ ਸਿੰਘ ਤੇ ਵਿੱਕੀ ਸਿੰਘ ਜ਼ਖ਼ਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਸੰਸਦ ਮੈਂਬਰ ਚਰਨਜੀਤ ਚੰਨੀ ਦੀ ਚੋਣ 'ਤੇ ਲਟਕੀ ਤਲਵਾਰ! ਹਾਈ ਕੋਰਟ ਪਹੁੰਚਿਆ ਮਾਮਲਾ
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਰਾਜਪਾਲ ਸਿੰਘ ਦੀ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8