ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ! 22-22 ਸਾਲਾਂ ਦੇ ਮੁੰਡਿਆਂ ਦੀ ਹੋਈ ਮੌਤ
Friday, Oct 24, 2025 - 11:55 AM (IST)
ਜਲਾਲਾਬਾਦ (ਆਦਰਸ਼ , ਜਤਿੰਦਰ)- ਅਰਨੀਵਾਲਾ ਦੇ ਮਲੋਟ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋਵੇਂ ਨੌਜਵਾਨ ਮੂਲਿਆਂਵਾਲੀ ਵੱਲੋਂ ਆ ਰਹੇ ਸਨ ਕਿ ਜਦੋਂ ਬੰਨਾਵਾਲਾ ਬਾਈਪਾਸ ਕੋਲ ਪੁੱਜੇ ਤਾਂ ਇਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਮੰਗਤ ਸਿੰਘ ਉਰਫ ਮੰਗੂ ਪੁੱਤਰ ਜਸਬੀਰ ਸਿੰਘ (22) ਅਤੇ ਰਾਹੁਲ ਪੁੱਤਰ ਸ਼ੇਰ ਸਿੰਘ (22) ਦੋਵੇਂ ਜ਼ਖਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST
ਇਨ੍ਹਾਂ ’ਚੋਂ ਮੰਗਲ ਸਿੰਘ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ ਅਤੇ ਰਾਹੁਲ ਨੂੰ ਫਾਜ਼ਿਲਕਾ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਅਰਨੀਵਾਲਾ ਦੀ ਪੁਲਸ ਨੇ ਮੌਕੇ ’ਤੇ ਪੁੱਜੇ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
