ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੇ ਪਿਛਲੇ ਟਾਇਰ ਥੱਲੇ ਆਇਆ ਸਾਈਕਲ ਸਵਾਰ

Saturday, Mar 19, 2022 - 09:13 AM (IST)

ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੇ ਪਿਛਲੇ ਟਾਇਰ ਥੱਲੇ ਆਇਆ ਸਾਈਕਲ ਸਵਾਰ

ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਇਕ ਸਾਈਕਲ ਸਵਾਰ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ਦੇ ਚਸ਼ਮਦੀਦ ਰੋਹਨ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਸਥਾਨਕ ਖਾਈ ਵਾਲੇ ਅੱਡੇ ਨੇੜੇ ਬੀਤੀ ਸ਼ਾਮ ਇਕ ਸਾਈਕਲ ਸਵਾਰ ਟਰੱਕ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਪੈਨਸ਼ਨ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ ਵਧੀ, 30 ਕਰੋੜ ਤੋਂ ਪਾਰ ਜਾ ਸਕਦੈ ਸਲਾਨਾ ਬਜਟ

ਰੋਹਨ ਨੇ ਦੱਸਿਆ ਕਿ ਸੜਕ 'ਤੇ ਇਕ ਆਟੋ ਨੇ ਪਹਿਲਾਂ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਾਈਕਲ ਸਵਾਰ ਕੋਲੋਂ ਲੰਘ ਰਹੇ ਇਕ ਟਰੱਕ ਦੇ ਪਿਛਲੇ ਟਾਇਰ ਥੱਲੇ ਆ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਸਾਈਕਲ ਸਵਾਰ ਦੀ ਮੌਤ ਹੋ ਗਈ। ਫਿਲਹਾਲ ਸਾਈਕਲ ਸਵਾਰ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ ਦੀ ਜਾਣਕਾਰੀ ਹੀ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਮਰਾਲਾ 'ਚ ਰਾਤ ਦੇ ਹਨ੍ਹੇਰੇ ਦੌਰਾਨ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਜਨਾਨੀ ਦਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News