ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

07/27/2022 4:22:07 PM

ਜਲਾਲਾਬਾਦ (ਬੰਟੀ ਦਹੂਜਾ) : ਜੰਡਵਾਲਾ ਭੀਮੇਸ਼ਾਹ ਵਿਖੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ’ਤੇ ਧਾਰਾ 304ਏ, 279, 427 ਦੇ ਅਧੀਨ ਪਰਚਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਐੱਸ. ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਹਲੀਮਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਿਤਾ ਗੁਰਦਿਆਲ ਸਿੰਘ (52 ਸਾਲ) ਸਾਈਕਲ ’ਤੇ ਪਿੰਡ ਜੰਡਵਾਲਾ ਭੀਮੇਸ਼ਾਹ ਵਿਖੇ ਸੰਤ ਬਾਬਾ ਖੁਸ਼ਦਿਲ ਸਾਹਿਬ ਵਿੱਚ ਮੱਥਾ ਟੇਕਣ ਲਈ ਜਾ ਰਿਹਾ ਸੀ।

ਜਦੋਂ ਉਸ ਦਾ ਪਿਤਾ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਤਾਂ ਰਾਤ ਕਰੀਬ 9 ਵਜੇ ਪਿੰਡ ਜੰਡਵਾਲਾ ਭੀਮੇਸ਼ਾਹ ਤੋਂ ਰੋਡਾਂਵਾਲੀ ਨੂੰ ਜਾਂਦੀ ਸੜਕ ’ਤੇ ਕਸੀ ਨੇੜੇ ਜੰਡਵਾਲਾ ਭੀਮੇਸ਼ਾਹ ਨੇੜੇ ਉਸ ਦੇ ਪਿਤਾ ਦੇ ਸਾਈਕਲ ਨੂੰ ਕੋਈ ਅਣਪਛਾਤਾ ਵਾਹਨ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਜਿਸ ਕਾਰਨ ਉਸ ਦੇ ਪਿਤਾ ਨੂੰ ਕਾਫ਼ੀ ਸੱਟਾਂ ਲੱਗੀਆਂ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Babita

This news is Content Editor Babita