ਰਿਸ਼ਤੇਦਾਰ ਦੇ ਭੋਗ ਤੋਂ ਪਰਤਦਿਆਂ ਪਰਿਵਾਰ ਨਾਲ ਵਾਪਰ ਗਿਆ ਭਾਣਾ, ਮਾਂ-ਧੀ ਦੀ ਮੌਤ ਨਾਲ ਮਚਿਆ ਚੀਕ-ਚਿਹਾੜਾ

Tuesday, Mar 26, 2024 - 09:55 AM (IST)

ਰਿਸ਼ਤੇਦਾਰ ਦੇ ਭੋਗ ਤੋਂ ਪਰਤਦਿਆਂ ਪਰਿਵਾਰ ਨਾਲ ਵਾਪਰ ਗਿਆ ਭਾਣਾ, ਮਾਂ-ਧੀ ਦੀ ਮੌਤ ਨਾਲ ਮਚਿਆ ਚੀਕ-ਚਿਹਾੜਾ

ਫਿਰੋਜ਼ਪੁਰ: ਫਿਰੋਜ਼ਪੁਰ ਵਿਚ ਦਰਦਨਾਕ ਸੜਕ ਹਾਦਸੇ ਵਿਚ ਮਾਂ ਧੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਫਿਰੋਜ਼ਪੁਰ ਦੇ ਕਸੂਰੀ ਗੇਟ ਨੇੜੇ ਮਾਂ-ਧੀ ਦੀ ਟਿੱਪਰ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਉਹ ਕਿਸੇ ਰਿਸ਼ਤੇਦਾਰ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਗਈਆਂ ਸਨ, ਪਰ ਵਾਪਸ ਪਰਤਦਿਆਂ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਦਰੜ ਦਿੱਤਾ। 

ਇਹ ਖ਼ਬਰ ਵੀ ਪੜ੍ਹੋ - ਹੋਲਾ-ਮਹੱਲਾ ਯਾਤਰਾ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, ਮਾਂ-ਧੀ ਦੀ ਦਰਦਨਾਕ ਮੌਤ

ਮ੍ਰਿਤਕਾਂ ਦੀ ਪਛਾਣ ਸੀਮਾ (40) ਅਤੇ ਸਿਮਰਨ (8) ਵਾਸੀ ਪਿੰਡ ਦੁਲਚੀਕੇ ਵਜੋਂ ਹੋਈ ਹੈ। ਹਾਦਸੇ ਵਿਚ ਸੀਮਾ ਦਾ ਜੀਜਾ ਵੀ ਗੰਭੀਰ ਜ਼ਖ਼ਮੀ ਹੋ ਗਿਆ। ਮਾਂ-ਧੀ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News