ਗੁਰਦਾਸਪੁਰ ''ਚ ਚੜ੍ਹਦੀ ਸਵੇਰ ਵਾਪਰਿਆ ਰੂਹ ਕੰਬਾਊ ਹਾਦਸਾ, ਤੇਜ਼ ਰਫ਼ਤਾਰ ਬੱਸ ਨੇ ਲਈ ਵਿਅਕਤੀ ਦੀ ਜਾਨ
Monday, Mar 15, 2021 - 10:18 AM (IST)
ਗੁਰਦਾਸਪੁਰ (ਗੁਰਪ੍ਰੀਤ) : ਇੱਥੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਸੋਮਵਾਰ ਚੜ੍ਹਦੀ ਸਵੇਰ ਦਰਦਨਾਕ ਹਾਦਸਾ ਵਾਪਰਿਆ, ਜਿਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸੋਮਵਾਰ ਸਵੇਰੇ ਕਰੀਬ 5.30 ਵਜੇ ਪਿੰਡ ਦਾਖ਼ਲਾ ਦੇ ਦੋ ਭਰਾ ਜਸਵੰਤ ਸਿੰਘ ਅਤੇ ਜੰਗ ਬਹਾਦੁਰ ਸਿੰਘ ਆਪਣੀ ਟਰੈਕਟਰ-ਟਰਾਲੀ 'ਤੇ ਗੰਨੇ ਲੈ ਕੇ ਸ਼ੂਗਰ ਮਿੱਲ ਬਟਾਲਾ ਆ ਰਹੇ ਸਨ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਜੱਥੇਦਾਰ 'ਦਿਆਲ ਸਿੰਘ ਕੋਲਿਆਂਵਾਲੀ' ਦਾ ਦਿਹਾਂਤ
ਇਸੇ ਦੌਰਾਨ ਪਿੰਡ ਸੋਹਲ ਨੇੜੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਟਰੈਕਟਰ ਪਲਟ ਗਿਆ ਅਤੇ ਟਰੈਕਟਰ 'ਤੇ ਸਵਾਰ ਜੰਗ ਬਹਾਦੁਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਟਰੈਕਟਰ ਚਾਲਕ ਜਸਵੰਤ ਸਿੰਘ ਜ਼ਖਮੀ ਹੋ ਗਿਆ।
ਇਸ ਹਾਦਸੇ ਦੌਰਾਨ ਬੱਸ 'ਚ ਸਵਾਰ ਲੋਕਾਂ ਨੂੰ ਵੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਇਲਾਜ ਲਈ ਭੇਜਿਆ ਗਿਆ। ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਹਾਦਸੇ ਵਾਲੀ ਥਾਂ 'ਤੇ ਪੁੱਜੀ ਧਾਰੀਵਾਲ ਪੁਲਸ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਬੱਸ ਡਰਾਈਵਰ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਤੇਜ਼ ਰਫ਼ਤਾਰ ਕਾਰਨ ਵਾਪਰਨ ਵਾਲੇ ਹਾਦਸਿਆਂ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ