ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ

Sunday, Sep 11, 2022 - 04:10 PM (IST)

ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਪਿਤਾ ਦੀ ਮੌਤ, ਪੁੱਤਰ ਜ਼ਖ਼ਮੀ

ਗੁਰਦਾਸਪੁਰ (ਹੇਮੰਤ) : ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਪਿਤਾ ਦੀ ਮੌਤ ਅਤੇ ਪੁੱਤਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਮਾਮਲੇ 'ਚ ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਿੱਤੀ ਜਾਣਕਾਰੀ 'ਚ ਮਹਿਕਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਪਿਤਾ ਸੁਰਿੰਦਰ ਸਿੰਘ ਆਪਣੇ ਮੋਟਰਸਾਈਕਲ 'ਤੇ ਤਿੱਬੜੀ ਕੈਂਟ ਤੋਂ ਔਜਲਾ ਬਾਈਪਾਸ ਪੁਲ ਤੋਂ ਬੱਬਰੀ ਚੌਂਕ ਵੱਲ ਵਾਪਸ ਘਰ ਆ ਰਹੇ ਸਨ ਕਿ ਪਿੱਛੇ ਤੋਂ ਇਕ ਤੇਜ਼ ਰਫਤਾਰ ਗੱਡੀ ਆ ਰਹੀ ਸੀ।

ਚਾਲਕ ਨੂੰ ਲਾਈਟਾਂ ਦੀ ਰੌਸ਼ਨੀ 'ਚ ਗੱਡੀ ਦਾ ਪਤਾ ਨਹੀਂ ਚੱਲਿਆ ਅਤੇ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਖੱਬੇ ਪਾਸੇ ਅਤੇ ਪਿਤਾ ਸੱਜੇ ਪਾਸੇ ਡਿੱਗ ਗਿਆ। ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਗੱਡੀ ਦਾ ਟਾਇਰ ਉਸ ਦੇ ਪਿਤਾ ਦੇ ਉਪਰੋਂ ਨਿਕਲਣ ਕਾਰਨ ਉਸ ਦੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News