ਬੈਂਕ ਤੋਂ ਪਰਤਦੇ ਪਤੀ-ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ! ਪਤੀ ਨੇ ਮੌਕੇ ''ਤੇ ਹੀ ਤੋੜਿਆ ਦਮ
Wednesday, Jul 08, 2026 - 01:10 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਗਾਲਹੜੀ ਇਲਾਕੇ ਵਿਚ ਇਕ ਦਰਦਨਾਕ ਸੜਕੀ ਹਾਦਸਾ ਵਾਪਰਿਆ, ਜਿਸ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ, ਸਲਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਗੰਜੀ ਆਪਣੀ ਪਤਨੀ ਨਾਲ ਗਾਲਹੜੀ ਬੈਂਕ ਵਿਚ ਕੋਈ ਕੰਮ ਨਿਬੇੜ ਕੇ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ। ਜਦੋਂ ਉਹ ਪਿੰਡ ਜੀਵਨਚੱਕ ਸੈਲਰ ਦੇ ਗੇਟ ਸਾਹਮਣੇ ਪਹੁੰਚੇ ਤਾਂ ਗੁਰਦਾਸਪੁਰ ਵਾਲੀ ਸਾਈਡ ਤੋ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਲਿੰਦਰ ਸਿੰਘ (50) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਮਹਿਲਾ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
