ਸਹੁਰੇ ਪਿੰਡ ਜਾ ਰਹੇ ਪਤੀ-ਪਤਨੀ ਦੀ ਸੜਕ ਹਾਦਸੇ ''ਚ ਗਈ ਜਾਨ
Saturday, Nov 28, 2026 - 01:22 PM (IST)
ਹੰਬੜਾਂ (ਮਨਜਿੰਦਰ ਚੱਕ/ਸਤਨਾਮ)- ਹੰਬੜਾਂ ਨੇੜੇ ਭੱਠਾਧੂਹਾ-ਲੁਧਿਆਣਾ-ਸਿੱਧਵਾਂ ਬੇਟ ਮੁੱਖ ਮਾਰਗ ’ਤੇ ਪਿੰਡ ਰਾਣਕੇ ਚੌਕ ਵਿਖੇ ਗੱਡੀ ਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਜਸਵਿੰਦਰ ਸਿੰਘ ਜੱਸਾ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਪਿੰਡ ਮਾਣੀਏਵਾਲ ਵਜੋਂ ਹੋਈ ਹੈ। ਦੋਵੇਂ ਪਤੀ-ਪਤਨੀ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਕੋਟਲੀ ਜਾ ਰਹੇ ਸਨ। ਜਦੋਂ ਉਹ ਪਿੰਡ ਰਾਣਕੇ ਦੇ ਚੌਕ ਵਿਚ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਇਕ ਗੱਡੀ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
