ਤੜਕਸਾਰ ਵਾਪਰਿਆ ਰੂਹ ਕੰਬਾਊ ਹਾਦਸਾ! ਪ੍ਰੈਕਟਿਸ ਕਰਨ ਲਈ ਗਰਾਊਂਡ ''ਚ ਜਾ ਰਹੇ ਬੱਚੇ ਨਾਲ ਵਾਪਰੀ ਅਣਹੋਣੀ

Thursday, Jun 13, 2024 - 08:36 AM (IST)

ਗੜ੍ਹਸ਼ੰਕਰ (ਸ਼ੋਰੀ): ਤੜਕਸਾਰ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੱਚਾ ਪ੍ਰੈਕਟਿਸ ਕਰਨ ਦੇ ਲਈ ਗਰਾਊਂਡ ਨੂੰ ਜਾ ਰਿਹਾ ਸੀ ਪਰ ਰਾਹ ਵਿਚ ਹੀ ਇਕ ਟਿੱਪਰ ਨੇ ਉਸ ਨੂੰ ਦਰੜ ਦਿੱਤਾ, ਜਿਸ ਦੀ ਮੌਕੇ 'ਤੇ ਹੀ ਤੜਫ਼-ਤੜਫ਼ ਕੇ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪਹਿਲਾ ਬਿਆਨ

ਮੁੱਢਲੀ ਜਾਣਕਾਰੀ ਮੁਤਾਬਕ ਗੜ੍ਹਸ਼ੰਕਰ 'ਚ 15-16 ਸਾਲਾ ਅੰਕਿਤ ਸਾਈਕਲ 'ਤੇ ਸਵਾਰ ਹੋ ਕੇ ਗਰਾਊਂਡ ਵੱਲ ਜਾ ਰਿਹਾ ਸੀ। ਰਾਹ ਵਿਚ ਅਨੰਦਪੁਰ ਸਾਹਿਬ ਰੋਡ ਤੋਂ ਆ ਰਹੇ ਇਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 10ਵੀਂ ਜਮਾਤ ਦੇ ਵਿਦਿਆਰਥੀ ਅੰਕਿਤ ਦੀ ਦਰਦਨਾਕ ਮੌਤ ਹੋ ਗਈ। ਅੰਕਿਤ ਦੀ ਮਾਤਾ ਸੀਮਾ ਰਾਣੀ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਖ਼ਬਰ ਵੀ ਪੜ੍ਹੋ - ਚੋਣ ਨਤੀਜਿਆਂ ਮਗਰੋਂ CM ਮਾਨ ਦਾ ਐਕਸ਼ਨ! ਵਿਧਾਇਕਾਂ ਨੂੰ ਜਾਰੀ ਕਰ ਦਿੱਤੇ ਹੁਕਮ, ਖ਼ੁਦ ਕਰਨਗੇ ਚੈਕਿੰਗ

ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਹਰਜੀਤ ਸਿੰਘ ਨੇ ਦੱਸਿਆ ਕਿ ਇਕ ਟਰੱਕ ਨੇ ਸਾਈਕਲ ਸਵਾਰ ਬੱਚੇ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਮਾਮਲੇ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News