ਤੜਕਸਾਰ ਵਾਪਰਿਆ ਦਰਦਨਾਕ ਹਾਦਸਾ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Monday, Aug 19, 2024 - 09:52 AM (IST)

ਤੜਕਸਾਰ ਵਾਪਰਿਆ ਦਰਦਨਾਕ ਹਾਦਸਾ! ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਹੁਸ਼ਿਆਰਪੁਰ (ਵਰਿੰਦਰ ਪੰਡਿਤ)- ਦਸੂਹਾ-ਹੁਸ਼ਿਆਰਪੁਰ ਸੜਕ 'ਤੇ ਅੱਜ ਸਵੇਰੇ ਤੜਕੇ 6 ਵਜੇ ਦੇ ਕਰੀਬ ਸ਼ੂਗਰ ਮਿੱਲ ਰੰਧਾਵਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ l ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਪੁੱਤਰ ਅਮਰ ਸਿੰਘ ਵਾਸੀ ਪਾਲਿਆਰਾ (ਬਸੀ ਵਜੀਦ) ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਰੱਖੜੀ ਬੰਨ੍ਹਵਾਉਣ ਆ ਰਹੇ ਵੀਰੇ ਦੀ ਉਡੀਕ ਕਰਦੀਆਂ ਰਹਿ ਗਈਆਂ ਭੈਣਾਂ, ਮੌਤ ਦੀ ਖ਼ਬਰ ਨੇ ਚੀਰ ਦਿੱਤਾ ਕਾਲਜਾ

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਅਵਾਰਾ ਪਸ਼ੂ ਕਾਰਨ ਵਾਪਰਿਆ ਹੈ। ਅਵਾਰਾ ਪਸ਼ੂ ਕਾਰਨ ਮੋਟਰਸਾਈਕਲ 'ਤੇ ਜਾ ਰਹੇ ਹਰਦੀਪ ਸਿੰਘ ਨਾਲ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਸੜਕ ਸੁਰੱਖਿਆ ਫ਼ੋਰਸ ਦੀ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਉਸ ਨੂੰ ਹਸਪਤਾਲ ਪਹੁੰਚਾਇਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। 

ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ ਮਾਮਲਾ! ਕੁੜੀ ਨਾਲ ਹੋਟਲ ਦੇ ਕਮਰੇ 'ਚ ਗਏ ਮੁੰਡੇ ਦੀ ਸ਼ੱਕੀ ਹਾਲਤ 'ਚ ਮੌਤ

ਪੁਲਸ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਵਿੰਦਰ ਸਿੰਘ ਕਾਂਸਟੇਬਲ ਸ਼ਿਵ, ਮੀਨਾਕਸ਼ੀ ਸ਼ਰਮਾ ਅਤੇ ਮਨਪ੍ਰੀਤ ਸਿੰਘ ਤੁਰੰਤ ਮੌਕੇ 'ਤੇ ਪਹੁੰਚੇ ਤੇ ਜ਼ਖ਼ਮੀ ਨੂੰ ਸਰਕਾਰੀ ਹਸਪਤਾਲ ਦਸੂਹਾ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News