ਪੰਜਾਬ 'ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਟਰਾਲੀ 'ਚ ਵੱਜੀ
Saturday, Jan 18, 2025 - 11:40 AM (IST)
ਹੁਸ਼ਿਆਰਪੁਰ (ਅਮਰੀਕ)- ਪੰਜਾਬ ਵਿੱਚ ਅੱਜ ਸੰਘਣੀ ਧੁੰਦ ਵਿਚਾਲੇ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਇਕ ਨਿੱਜੀ ਕੰਪਨੀ ਦੀ ਬੱਸ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਵਿੱਚ ਜਾ ਵੱਜੀ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਦਸਾ ਅੱਜ ਸਵੇਰੇ ਹੁਸ਼ਿਆਰਪੁਰ ਦੇ ਚੱਬੇਵਾਲ ਨੇੜੇ ਵਾਪਰਿਆ।
ਜਿਥੇ ਇਕ ਬੱਸ ਭਾਮ ਵਾਲੇ ਪਾਸੇ ਤੋਂ ਹੁਸ਼ਿਆਰਪੁਰ ਆ ਰਹੀ ਸੀ। ਇਸੇ ਦੌਰਾਨ ਇੱਟਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਬੱਸ ਨਾਲ ਟੱਕਰਾ ਗਈ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਟਰੈਕਟਰ ਕਾਫੀ ਤੇਜ ਸਪੀਡ ਨਾਲ ਅੱਗੇ ਵੱਧ ਰਿਹਾ ਸੀ, ਜਿਸ ਦੀ ਸਿਰਫ ਇਕ ਪਾਸੇ ਦੀ ਲਾਇਟ ਹੀ ਸੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਕਾਰਨ 5 ਲੋਕਾਂ ਦੇ ਗੰਭੀਰ ਜ਼ਖਮੀਂ ਹੋਏ ਹਨ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।