ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ

Friday, Jun 23, 2023 - 09:26 AM (IST)

ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ

ਲਾਂਬੜਾ (ਵਰਿੰਦਰ) : ਥਾਣਾ ਲਾਂਬੜਾ ਦੇ ਅਧੀਨ ਪੈਂਦੇ ਪਿੰਡ ਸਿੰਘਾ ਨੇੜੇ ਜਲੰਧਰ-ਨਕੋਦਰ ਹਾਈਵੇਅ 'ਤੇ ਅੱਜ ਇਕ ਟੈਂਕਰ ਨੇ 2 ਟਰੱਕ ਡਰਾਈਵਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਸ਼ੁੱਕਰਵਾਰ ਤੜਕੇ ਸਵੇਰੇ 3.30 ਵਜੇ ਦੀ ਦੱਸੀ ਜਾ ਰਹੀ ਹੈ। ਦਰਅਸਲ 2 ਟਰੱਕਾਂ ਦੇ ਡਰਾਈਵਰ ਪੰਚਰ ਹੋਏ ਟਰੱਕ ਦਾ ਜੈੱਕ ਲਾ ਕੇ ਟਾਇਰ ਬਦਲ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ 'ਚ 'ਮਾਨਸੂਨ' ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਨੂੰ ਲੈ ਕੇ ਜਾਰੀ ਹੋਇਆ ਅਲਰਟ

ਇਸ ਦੌਰਾਨ ਪਿੱਛੇ ਤੋਂ ਆਏ ਇਕ ਤੇਜ਼ ਰਫ਼ਤਾਰ ਟੈਂਕਰ ਨੇ ਉਨ੍ਹਾਂ ਦੋਹਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਅਤੇ ਦੋਹਾਂ ਟਰੱਕ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕਾਂ ਦੇ ਪਰਖੱਚੇ ਤੱਕ ਉੱਡ ਗਏ।

ਇਹ ਵੀ ਪੜ੍ਹੋ : ਸਿਲੰਡਰਾਂ ਨਾਲ ਭਰੇ ਟੱਰਕ ਨੂੰ ਲੱਗੀ ਭਿਆਨਕ ਅੱਗ, ਮੌਕੇ ਦੀ ਵੀਡੀਓ ਦੇਖ ਰਹਿ ਜਾਵੋਗੇ ਹੈਰਾਨ

ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਲਾਂਕਿ ਦੋਹਾਂ ਮ੍ਰਿਤਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ ਅਤੇ ਜਾਂਚ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News