ਧੁੰਦ ਕਾਰਨ ਵਾਪਰੇ ਸੜਕ ਹਾਦਸੇ ''ਚ ਜਲੰਧਰ ਦੇ ਨੌਜਵਾਨ ਦੀ ਹੋਈ ਮੌਤ
Thursday, Dec 21, 2023 - 05:57 AM (IST)
ਜਲੰਧਰ (ਮਹੇਸ਼): ਜੰਡਿਆਲਾ-ਫਗਵਾੜਾ ਰੋਡ ’ਤੇ ਪਿੰਡ ਸਮਰਾਏ ਦੇ ਪਬਲਿਕ ਸਕੂਲ ਨੇੜੇ ਧੁੰਦ ਕਾਰਨ ਦਰੱਖਤ ਨਾਲ ਟਕਰਾਉਣ ਕਾਰਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਜੰਡਿਆਲਾ ਦੇ ਸਰਕਾਰੀ ਹਸਪਤਾਲ ਤੇ ਫਿਰ ਜਲੰਧਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਇਸ ਇਲਾਕੇ 'ਚ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ 40 ਸਾਲ ਹੈ ਤੇ ਉਸ ਦੀ ਪਛਾਣ ਸੁਖਤਰਨਜੀਤ ਸਿੰਘ ਲੱਕੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਸਰੀਂਹ, ਥਾਣਾ ਸਦਰ ਨਕੋਦਰ ਜਲੰਧਰ ਵਜੋਂ ਹੋਈ ਹੈ। ਉਹ ਸਵੇਰੇ ਆਪਣੇ ਪਲਟੀਨਾ ਮੋਟਰਸਾਈਕਲ ’ਤੇ ਕੰਮ ਲਈ ਫਗਵਾੜਾ ਜਾ ਰਿਹਾ ਸੀ ਕਿ ਧੁੰਦ ਕਾਰਨ ਅੱਗੇ ਕੁਝ ਨਾ ਦਿਖਾਈ ਦੇਣ ਕਾਰਨ ਉਸ ਦਾ ਮੋਟਰਸਾਈਕਲ ਸਮਰਾਏ ਸਕੂਲ ਨੇੜੇ ਟਾਹਲੀ ਦੇ ਦਰੱਖਤ ਨਾਲ ਟਕਰਾ ਗਿਆ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਗੁਰਚਰਨਜੀਤ ਸਿੰਘ ਪੁੱਤਰ ਕਰਨੈਲ ਸਿੰਘ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਕੱਲ ਸਵੇਰੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ। ਮ੍ਰਿਤਕ ਪੇਂਟ ਦਾ ਕੰਮ ਕਰਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8