ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ''ਚ ਮੌਤ, 2 ਧੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ

Wednesday, Sep 16, 2026 - 08:57 PM (IST)

ਕੰਮ ਤੋਂ ਛੁੱਟੀ ਕਰ ਕੇ ਪਿੰਡ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ ''ਚ ਮੌਤ, 2 ਧੀਆਂ ਸਿਰੋਂ ਉੱਠਿਆ ਪਿਓ ਦਾ ਸਾਇਆ

ਕਲਾਨੌਰ (ਹਰਜਿੰਦਰ ਸਿੰਘ ਗੋਰਾਇਆ)— ਪੁਲਸ ਥਾਣਾ ਕਲਾਨੌਰ ਅਧੀਨ ਡੇਰਾ ਰੋਡ ’ਤੇ ਰੁਡਿਆਣਾ ਮੋੜ ਨੇੜੇ  ਵਾਪਰੇ ਸੜਕ ਹਾਦਸੇ ਵਿਚ ਇਕ 45 ਸਾਲਾ ਸਾਈਕਲ ਸਵਾਲ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅਗਵਾਨ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਮਿਸਕ ਪਲਾਂਟ ਤੋਂ ਛੁੱਟੀ ਕਰਕੇ ਆਪਣੇ ਪਿੰਡ ਸਾਈਕਲ ਤੇ ਵਾਪਸ ਜਾ ਰਿਹਾ ਸੀ। ਜਦੋਂ ਉਹ ਡੇਰਾ ਰੋਡ ’ਤੇ ਰੁਡਿਆਣਾ ਮੋੜ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਿਆ। ਹਾਦਸਾ ਇੰਨਾ ਗੰਭੀਰ ਸੀ ਕਿ ਦਲਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ।

ਦੱਸਿਆ ਗਿਆ ਹੈ ਕਿ ਮ੍ਰਿਤਕ ਪਹਿਲਾਂ ਹੀ ਪਰਿਵਾਰਕ ਦੁੱਖਾਂ ਦਾ ਸਾਹਮਣਾ ਕਰ ਰਿਹਾ ਸੀ। ਉਸਦੇ ਪਿਤਾ ਦੀ ਕਰੀਬ ਦੋ ਸਾਲ ਪਹਿਲਾਂ ਮੌਤ ਹੋ ਗਈ ਸੀ, ਜਦਕਿ ਇੱਕ ਭਰਾ ਵੀ ਲਗਭਗ ਇੱਕ ਸਾਲ ਪਹਿਲਾਂ ਇਸ ਦੁਨੀਆ ਤੋਂ ਚਲਾ ਗਿਆ ਸੀ। ਦਲਜੀਤ ਸਿੰਘ ਆਪਣੇ ਪਿੱਛੇ ਦੋ ਧੀਆਂ ਛੱਡ ਗਿਆ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਘਟਨਾ ਦੀ ਸੂਚਨਾ ਮਿਲਣ ’ਤੇ ਕਲਾਨੌਰ ਤੋਂ 112 ਐਮਰਜੈਂਸੀ ਸੇਵਾ ਦੇ ਮੁਲਾਜ਼ਮ ਅਤੇ ਏਐਸਆਈ ਕੁਲਵੰਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰ ਦੇ ਬਿਆਨਾਂ ਅਤੇ ਉਪਲਬਧ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ ਹਾਦਸੇ ਵਿੱਚ ਸ਼ਾਮਲ ਵਾਹਨ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।


author

Anmol Tagra

Content Editor

Related News